ਨਵੀਂ ਦਿੱਲੀ, 14 ਜੁਲਾਈ
ਕੇਂਦਰੀ ਦਿੱਲੀ ਦੇ ਪਹਾੜਗੰਜ ਇਲਾਕੇ ਵਿੱਚ ਅੱਜ ਤੜਕੇ ਹੋਟਲ ਵਿੱਚ ਅੱਗ ਲੱਗਣ ਤੋਂ ਬਾਅਦ 10 ਵਿਅਕਤੀਆਂ ਨੂੰ ਬਚਾਅ ਲਿਆ ਗਿਆ। ਅਧਿਕਾਰੀਆਂ ਦੱਸਿਆ ਕਿ ਪਹਾੜਗੰਜ ਦੇ ਹੋਟਲ ‘ਚ ਤੜਕੇ 4:24 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਚਾਰ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਫਾਇਰ ਬ੍ਰਿਗੇਡ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਗ ਇਮਾਰਤ ਦੀ ਦੂਜੀ ਮੰਜ਼ਿਲ ਦੇ ਕਮਰੇ ‘ਚ ਲੱਗੀ। ਉਨ੍ਹਾਂ ਦੱਸਿਆ ਕਿ ਦੂਜੀ ਅਤੇ ਤੀਜੀ ਮੰਜ਼ਿਲ ਵਿਚੋਂ 10 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।