ਸੈਂਕੜੇ ਵਰਕਰ ਜਾਮ ਵਿੱਚ ਹਿੱਸਾ ਲੈਣਗੇ: ਅਜਨਾਲਾ

ਸੈਂਕੜੇ ਵਰਕਰ ਜਾਮ ਵਿੱਚ ਹਿੱਸਾ ਲੈਣਗੇ: ਅਜਨਾਲਾ

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਵਿੱਚ ਸ਼ਾਮਲ ਕਾਰਕੁਨ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 7 ਅਪਰੈਲ

ਸਿੰਘੂ ਬਾਰਡਰ-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਝੰਡੇ ਹੇਠ ਸੈਂਕੜੇ ਵਰਕਰ 10 ਅਪਰੈਲ ਦੇ ਕੇਐੱਮਪੀ ਰੋਡ ਦਿੱਲੀ ਨੂੰ ਜਾਮ ਕਰਨ ਵਿੱਚ ਹਿੱਸਾ ਲੈਣਗੇ। ਇਹ ਫ਼ੈਸਲਾ ਜਮਹੂਰੀ ਕਿਸਾਨ ਸਭਾ ਦੇ ਬਾਬਾ ਸੰਤਾ ਸਿੰਘ ਢੋਟੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਮੌਕੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕੇ ਕਿਸਾਨ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਬਾਰਡਰ ਘੇਰ ਕੇ ਬੈਠੇ ਹਨ ਤੇ ਸ਼ਾਂਤਮਈ ਤਰੀਕੇ ਨਾਲ ਇਤਿਹਾਸਕ ਘੋਲ ਲੜ ਰਹੇ ਹਨ ਪਰ ਮੋਦੀ ਸਰਕਾਰ ਲੋਕ ਆਵਾਜ਼ ਨੂੰ ਅਣਸੁਣਿਆ ਕਰ ਰਹੀ ਹੈ। ਤਿੰਨ ਸੌ ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਅਪਰੈਲ ਨੂੰ ਕੇਐੱਮਪੀ ਰੋਡ ਨੂੰ 24 ਘੰਟੇ ਲਈ ਜਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਕਿ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਖੜ੍ਹੀ ਮੋਦੀ ਸਰਕਾਰ ਨੂੰ ਗੂੜ੍ਹੀ ਨੀਂਦ ਤੋਂ ਜਗਾ ਕੇ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ। ਉਨ੍ਹਾਂ ਸਮੂਹ ਆਗੂਆਂ ਨੂੰ ਤਿਆਰੀਆਂ ਵਿੱਚ ਜੁੱਟ ਜਾਣ ਲਈ ਕਿਹਾ। ਇਸ ਮੌਕੇ ਨੌਜਵਾਨ ਆਗੂ ਧਰਮਿੰਦਰ ਸਿੰਘ ਮਕੇਰੀਆ, ਮਨਜੀਤ ਸਿੰਘ ਬੱਗੂ, ਮੋਹਣ ਸਿੰਘ ਧਮਾਣਾ ਅਤੇ ਨਿਰਮਲ ਸਿੰਘ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All