ਪਤਨੀ ਅਤੇ ਦੋ ਧੀਆਂ ਦੀ ਹੱਤਿਆ, ਪਤੀ ਗ੍ਰਿਫ਼ਤਾਰ
ਇੱਥੋਂ ਦੇ ਕਰਾਵਲ ਨਗਰ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਦੋ ਧੀਆਂ ਦਾ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤਾ ਹੈ। ਪੁਲੀਸ ਨੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ। ਪੁਲੀਸ ਨੇ ਮਾਮਲੇ...
Advertisement
ਇੱਥੋਂ ਦੇ ਕਰਾਵਲ ਨਗਰ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਦੋ ਧੀਆਂ ਦਾ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤਾ ਹੈ। ਪੁਲੀਸ ਨੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਤੀ ਪਤਨੀ ਵਿੱਚ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਮੁਲਜ਼ਮ ਪਤੀ ਨੇ ਆਪਣੀ ਪਤਨੀ, ਜਯਾ ਸ਼੍ਰੀ ਅਤੇ ਉਨ੍ਹਾਂ ਦੀਆਂ ਪੰਜ ਅਤੇ ਸੱਤ ਸਾਲ ਦੀਆਂ ਦੋ ਧੀਆਂ ਦਾ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤਾ ਹੈ। ਇਹ ਘਟਨਾ ਸ਼ੁੱਕਰਵਾਰ ਦੀ ਰਾਤ ਨੂੰ ਵਾਪਰੀ। ਪੁਲੀਸ ਨੇ ਕਿਹਾ ਕਿ ਕਥਿਤ ਦੋਸ਼ੀ ਦਿੱਲੀ ਦੇ ਭਗਤ ਸਿੰਘ ਕਲੋਨੀ ਵਿੱਚ ਆਪਣੇ ਪਰਿਵਾਰ ਨਾਲ ਆਪਣੀ ਪਤਨੀ ਅਤੇ ਧੀਆਂ ਨਾਲ ਰਹਿੰਦਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਹੱਤਿਆਵਾਂ ਚੱਲ ਰਹੇ ਵਿਆਹੁਤਾ ਝਗੜਿਆਂ ਨਾਲ ਜੁੜੇ ਹੋਏ ਹਨ।
Advertisement
Advertisement
×