ਨਵੀਂ ਦਿੱਲੀ, 10 ਜੂਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਿੱਲੀ ਦੇ ਲੋਕਾਂ ਲਈ ਰਾਖਵੇਂਕਰਨ ਸਬੰਧੀ ਦਿੱਲੀ ਸਰਕਾਰ ਦੇ ਫੈਸਲੇ ਨੂੰ ਰੱਦ ਕਰਨ ਵਾਲੇ ਉਪ ਰਾਜਪਾਲ ਦੇ ਹੁਕਮ ਨੂੰ ਲਾਗੂ ਕਰੇਗੀ।
ਆਨਲਾਈਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਵਿੱਚ ਕੋਵਿਡ -19 ਦੇ ਕੇਸਾਂ ਵਿੱਚ ਕਾਫ਼ੀ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੇ ਦਿੱਲੀ ਤੋਂ ਬਾਹਰਲੇ ਲੋਕ ਇਲਾਜ ਲਈ ਸ਼ਹਿਰ ਆਉਂਦੇ ਹਨ ਤਾਂ 31 ਜੁਲਾਈ ਤੱਕ ਦਿੱਲੀ ਵਿੱਚ 1.5 ਲੱਖ ਬਿਸਤਰਿਆਂ ਦੀ ਜ਼ਰੂਰਤ ਹੋਏਗੀ। ਉਨ੍ਹਾਂ ਕਿਹਾ ਕਿ ਇਨ੍ਹਾਂ 1.5 ਲੱਖ ਬਿਸਤਰਿਆਂ ਵਿੱਚੋਂ ਵਿਚੋਂ 80,000 ਬਿਸਤਰੇ ਦਿੱਲੀ ਦੇ ਲੋਕਾਂ ਲਈ ਚਾਹੀਦੇ ਹਨ।