DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jama Masjid ਨੇੜੇ ਨਾਜਾਇਜ਼ ਕਬਜ਼ੇ ਹਟਾਏ

ਨਿਗਮ ਵੱਲੋਂ ਹਾਈ ਕੋਰਟ ਦੇ ਹੁਕਮਾਂ ’ਤੇ ਕਾਰਵਾਈ

  • fb
  • twitter
  • whatsapp
  • whatsapp
featured-img featured-img
ਨਿਗਮ ਵੱਲੋਂ ਢਾਹੀ ਨਾਜਾਇਜ਼ ਉਸਾਰੀ। -ਫੋਟੋ: ਪੀਟੀਆਈ
Advertisement

ਦਿੱਲੀ ਨਗਰ ਨਿਗਮ (ਐੱਮ ਸੀ ਡੀ) ਵੱਲੋਂ ਅੱਜ ਜਾਮਾ ਮਸਜਿਦ ਖੇਤਰ ਵਿੱਚ ਗੈਰ-ਕਾਨੂੰਨੀ ਉਸਾਰੀਆਂ ਅਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਚਲਾਈ ਗਈ। ਇਸ ਦੌਰਾਨ ਤਿੰਨ ਪਾਰਕਾਂ ਤੋਂ ਕਬਜ਼ੇ ਹਟਾਏ ਗਏ। ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਦਿੱਲੀ ਹਾਈ ਕੋਰਟ ਦੇ ਹੁਕਮਾਂ ’ਤੇ ਕੀਤੀ ਗਈ ਹੈ। ਅਦਾਲਤ ਨੇ ਨਿਗਮ ਨੂੰ ਸਰਵੇਖਣ ਮਗਰੋਂ ਇਤਿਹਾਸਕ ਜਾਮਾ ਮਸਜਿਦ ਦੇ ਆਲੇ-ਦੁਆਲੇ ਗੈਰ-ਕਾਨੂੰਨੀ ਢਾਂਚਿਆਂ ਅਤੇ ਕਬਜ਼ੇ ਹਟਾਉਣ ਦਾ ਹੁਕਮ ਦਿੱਤਾ ਸੀ। ਨਿਗਮ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਜਾਮਾ ਮਸਜਿਦ ਅਤੇ ਆਲੇ-ਦੁਆਲੇ ਜਨਤਕ ਥਾਵਾਂ ਅਤੇ ਪਾਰਕਾਂ ਤੋਂ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖੇਤਰ ਦੇ ਘੱਟੋ-ਘੱਟ ਤਿੰਨ ਪਾਰਕਾਂ ਤੋਂ ਕਬਜ਼ੇ ਹਟਾਏ ਗਏ ਹਨ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਾਮਾ ਮਸਜਿਦ ਦੇ ਨੇੜੇ ਕਬਜ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਜਾਮਾ ਮਸਜਿਦ ਦਿੱਲੀ ਵਿੱਚ ਪ੍ਰਮੁੱਖ ਇਤਿਹਾਸਕ ਸਥਾਨ ਹੈ, ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਸੈਲਾਨੀ ਆਉਂਦੇ ਹਨ। ਆਲੇ ਦੁਆਲੇ ਦਾ ਇਲਾਕਾ ਇੱਕ ਭੀੜ-ਭੜੱਕੇ ਵਾਲਾ ਵਪਾਰਕ ਕੇਂਦਰ ਹੈ। ਅਧਿਕਾਰੀਆਂ ਨੇ ਦੁਹਰਾਇਆ ਕਿ ਨਗਰ ਵੱਲੋਂ ਨਿਗਮ ਮਸਜਿਦ ਦੇ ਆਲੇ ਦੁਆਲੇ ਕਬਜ਼ੇ ਅਤੇ ਗੈਰ-ਕਾਨੂੰਨੀ ਉਸਾਰੀਆਂ ਸਬੰਧੀ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕੀਤੀ ਗਈ ਹੈ।

Advertisement
Advertisement
×