ਮਨਧੀਰ ਦਿਓਲ
ਨਵੀਂ ਦਿੱਲੀ, 3 ਫਰਵਰੀ
ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰੋਨਾ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਸਕੂਲ ਚੇਅਰਮੈਨ ਤਰਲੋਚਨ ਸਿੰਘ ਸਮੇਤ ਸਮੂਹ ਕਮੇਟੀ ਹਾਜ਼ਰ ਸਨ।
ਹਰਮਨਜੀਤ ਸਿੰਘ ਨੇ ਕਿਹਾ ਕਿ ਇਲਾਕੇ ਦੇ ਸਾਰੇ ਲੋਕਾਂ ਦਾ ਟੀਕਾਕਰਨ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਉਹ ਕਰੋਨਾ ਨਾਲ ਲੜਨ ਵਿੱਚ ਸਹਾਈ ਹੋ ਸਕਣ। ਤਰਲੋਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਹ ਉਪਰਾਲਾ ਕਾਫੀ ਹੱਦ ਤੱਕ ਲਾਭਦਾਇਕ ਸਾਬਤ ਹੋਇਆ ਹੈ ਤੇ ਰਾਜੌਰੀ ਗਾਰਡਨ ਤੇ ਆਸ-ਪਾਸ ਦੇ ਲੋਕਾਂ ਨੇ ਆ ਕੇ ਸੈਂਕੜਿਆਂ ਦੀ ਗਿਣਤੀ ਵਿੱਚ ਸਕੂਲ ਵਿੱਚ ਟੀਕਾਕਰਨ ਕਰਵਾਇਆ।