ਦਿੱਲੀ ’ਚ ਡੀਜ਼ਲ ਪਹਿਲੀ ਵਾਰ 81 ਰੁਪਏ ਪ੍ਰਤੀ ਲਿਟਰ ਨੂੰ ਢੁਕਿਆ

ਦਿੱਲੀ ’ਚ ਡੀਜ਼ਲ ਪਹਿਲੀ ਵਾਰ 81 ਰੁਪਏ ਪ੍ਰਤੀ ਲਿਟਰ ਨੂੰ ਢੁਕਿਆ

ਨਵੀਂ ਦਿੱਲੀ, 12 ਜੁਲਾਈ
ਕੌਮੀ ਰਾਜਧਾਨੀ ਵਿਚ ਡੀਜ਼ਲ ਦੀ ਕੀਮਤ ਅੱਜ 81 ਰੁਪਏ ਪ੍ਰਤੀ ਲਿਟਰ ਨੂੰ ਢੁੱਕ ਗਈ ਹੈ। ਚਾਰ ਦਿਨ ਬਾਅਦ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਡੀਜ਼ਲ ਦਾ ਭਾਅ ਅੱਜ 16 ਪੈਸੇ ਪ੍ਰਤੀ ਲਿਟਰ ਵਧਾਇਆ ਗਿਆ ਹੈ। ਇਸ ਨਾਲ ਦਿੱਲੀ ਵਿਚ ਡੀਜ਼ਲ ਦੀ ਕੀਮਤ ਅੱਜ 80.94 ਰੁਪਏ ਪ੍ਰਤੀ ਲਿਟਰ ਹੋ ਗਈ। ਡੀਜ਼ਲ ਐਨੇ ਮਹਿੰਗੇ ਭਾਅ ਪਹਿਲਾਂ ਕਦੇ ਨਹੀਂ ਵਿਕਿਆ। ਹਾਲਾਂਕਿ ਪੈਟਰੋਲ ਦੇ ਭਾਅ ’ਚ ਦੋ ਹਫ਼ਤਿਆਂ ਦੌਰਾਨ ਕੋਈ ਫੇਰਬਦਲ ਨਹੀਂ ਕੀਤਾ ਗਿਆ। ਇਸ ਦੀ ਕੀਮਤ 80.43 ਰੁਪਏ ਪ੍ਰਤੀ ਲਿਟਰ ਹੈ। ਡੀਜ਼ਲ ਤੇ ਪੈਟਰੋਲ ਦੀ ਕੀਮਤ ਸੂਬਿਆਂ ’ਚ ਵੈਟ ਤੇ ਸੇਲਜ਼ ਟੈਕਸ ਦੇ ਹਿਸਾਬ ਨਾਲ ਵੱਖ-ਵੱਖ ਹੈ। ਡੀਜ਼ਲ ਦੀਆਂ ਕੀਮਤਾਂ ਆਖ਼ਰੀ ਵਾਰ 7 ਜੁਲਾਈ ਨੂੰ ਵਧਾਈਆਂ ਗਈਆਂ ਸਨ ਜਦਕਿ ਪੈਟਰੋਲ ਦੀਆਂ ਕੀਮਤਾਂ ਨਾਲ ਆਖ਼ਰੀ ਵਾਰ ਛੇੜਛਾੜ 29 ਜੂਨ ਨੂੰ ਕੀਤੀ ਗਈ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All