ਸੀਟੂ ਵੱਲੋਂ ਹੜਤਾਲ ਲਈ ਪੋਸਟਰ ਮੁਹਿੰਮ

ਸੀਟੂ ਵੱਲੋਂ ਹੜਤਾਲ ਲਈ ਪੋਸਟਰ ਮੁਹਿੰਮ

ਪੱਤਰ ਪ੍ਰੇਰਕ

ਨਵੀਂ ਦਿੱਲੀ, 23 ਨਵੰਬਰ

ਦੇਸ਼ ਪੱਧਰ ‘’ਤੇ ਕਿਸਾਨਾਂ ਵੱਲੋਂ 26 ਨਵੰਬਰ ਦੇ ‘ਦਿੱਲੀ ਚੱਲੋ’ ਅੰਦੋਲਨ ਦੇ ਮੱਦੇਨਜ਼ਰ ‘ਸੀਟੂ’ ਵੱਲੋਂ ਇਸੇ ਦਿਨ ਦਿੱਲੀ-ਐਨਸੀਆਰ ਵਿੱਚ ਮਜ਼ਦੂਰਾਂ ਦੀ ਹੜਤਾਲ ਤਹਿਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੀਟੂ ਵੱਲੋਂ ਦਿੱਲੀ ਐਨਸੀਆਰ ਦੀ ਕਮੇਟੀ ਨੇ ਕੌਮੀ ਰਾਜਧਾਨੀ ਦਿੱਲੀ ਦੇ ਵੱਖ-ਵੱਖ ਸਨਅਤੀ ਇਲਾਕਿਆਂ ਵਿੱਚ ਥਾਂ-ਥਾਂ ਪੋਸਟਰ ਲਾ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦੇ ਹੋਏ 26 ਨਵੰਬਰ ਨੂੰ ‘ਮਜ਼ਦੂਰਾਂ ਦਾ ਸੰਖਨਾਦ’ ਤਹਿਤ ਸੰਯੁਕਤ ਮਜ਼ਦੂਰ ਹੜਤਾਲ ਦਾ ਸੱਦਾ ਦਿੱਤਾ ਹੈ। ਸੀਟੂ ਵੱਲੋਂ ਤਨਖ਼ਾਹਾਂ ਵਿੱਚ ਕਟੌਤੀ, ਛਾਂਟੀ, ਤਾਲਾਬੰਦੀ, ਨਿਜੀਕਰਨ ਦੀ ਛੋਟ ਦੇਣ ਦੇ ਨਾਂ ਹੇਠ ਮਜ਼ਦੂਰਾਂ ਉਪਰ ਗ਼ੁਲਾਮੀ ਲੱਦਣ ਦੇ ਦੋਸ਼ ਲਾਏ ਗਏ ਹਨ। ਦਿੱਲੀ-ਐਨਸੀਆਰ ਕਮੇਟੀ ਵੱਲੋਂ ਮਜ਼ਦੂਰਾਂ ਨੂੰ ਹੜਤਾਲ ਲਈ ਲਾਮਬੰਦ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਸਰਕਾਰੀ, ਅਰਧ-ਸਰਕਾਰੀ ਤੇ ਗ਼ੈਰ-ਸਰਕਾਰੀ ਖੇਤਰ ਵਿੱਚ ਯੂਨੀਅਨ ਇਕਾਈਆਂ ਵੱਲੋਂ ਲਾਮਬੰਦੀ ਜਾਰੀ ਹੈ। ਭਲਕੇ ਖੱਬੀਆਂ ਧਿਰਾਂ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਵੀ ਕੀਤੀ ਜਾ ਰਹੀ ਹੈ ਜਿਸ ਵਿੱਚ 26-27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਬਾਰੇ ਕੋਈ ਐਲਾਨ ਕੀਤਾ ਜਾ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All