DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gurdwara Moti Bagh Sahib ’ਚ ਜੋੜਾ ਘਰ ਦਾ ਉਦਘਾਟਨ

ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਨੇ ਇਮਾਰਤ ਦੀ ਉਸਾਰੀ ਕੀਤੀ

  • fb
  • twitter
  • whatsapp
  • whatsapp
featured-img featured-img
ਜੋੜਾ ਘਰ ਦਾ ਉਦਘਾਟਨ ਕਰਨ ਮੌਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਹੋਰ। -ਫੋਟੋ: ਦਿਓਲ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿੱਚ ਨਵੇਂ ਜੋੜਾ ਘਰ ਅਤੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਬਚਨ ਸਿੰਘ, ਬਾਬਾ ਸੁਰਿੰਦਰ ਸਿੰਘ ਅਤੇ ਉਨ੍ਹਾਂ ਦੀ ਸੰਪਰਦਾ ਦੇ ਸੇਵਾਦਾਰਾਂ ਵੱਲੋਂ ਇਹ ਨਵਾਂ ਜੋੜਾ ਘਰ ਤੇ ਦਫਤਰ ਬਹੁਤ ਹੀ ਸੁੰਦਰ ਢੰਗ ਨਾਲ ਬਣਾਏ ਗਏ ਹਨ। ਅੱਜ ਅਰਦਾਸ ਕਰ ਕੇ ਇਨ੍ਹਾਂ ਦਾ ਉਦਘਾਟਨ ਕੀਤਾ ਗਿਆ ਜਿਸ ਮੌਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੋਂ ਇਲਾਵਾ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਇਸ ਨਵੇਂ ਜੋੜਾ ਘਰ ਦੀ ਉਸਾਰੀ ਦੇ ਨਾਲ-ਨਾਲ ਨਵੇਂ ਦਫਤਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦਫਤਰ ਵਿਚ ਕਿਤਾਬਾਂ ਦੀ ਸਹੀ ਤਰੀਕੇ ਸਾਂਭ ਸੰਭਾਲ ਸਮੇਤ ਲੋੜੀਂਦੇ ਹੋਰ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸੇ ਤਰੀਕੇ ਜੋੜਾ ਘਰ ਦੇ ਨੇੜੇ ਹੱਥ ਧੋਣ ਵਾਸਤੇ ਲੋੜੀਂਦੇ ਪ੍ਰਬੰਧ ਬਹੁਤ ਸੁਚੱਜੇ ਢੰਗ ਨਾਲ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੱਛਮੀ ਦਿੱਲੀ ਤੋਂ ਲੈ ਕੇ ਦੱਖਣੀ ਦਿੱਲੀ ਦੀ ਸੰਗਤ ਇਸ ਗੁਰੂ ਘਰ ਵਿਚ ਵੱਡੀ ਗਿਣਤੀ ਵਿਚ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਗੁਰਪੁਰਬ ਤੋਂ ਪਹਿਲਾਂ-ਪਹਿਲਾਂ ਇਹ ਕੰਮ ਮੁਕੰਮਲ ਕਰਨ ਦਾ ਸੀ ਤੇ ਅਕਾਲ ਪੁਰਖ ਦੀ ਬਖ਼ਸ਼ਿਸ਼ ਸਦਕਾ ਇਹ ਮੁਕੰਮਲ ਹੋ ਗਿਆ ਹੈ ਤੇ ਹੁਣ ਪਰਸੋਂ 12 ਸਤੰਬਰ ਨੂੰ ਸੰਗਤਾਂ ਵੱਡੀ ਪੱਧਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰ ਕੇ ਖੁਸ਼ੀਆਂ ਪ੍ਰਾਪਤ ਕਰਨਗੀਆਂ। ਇਸ ਮੌਕੇ ਤੇ ਦਿੱਲੀ ਕਮੇਟੀ ਮੈਂਬਰ ਗੁਰਮੀਤ ਸਿੰਘ ਭਾਟੀਆ, ਕੁਲਦੀਪ ਸਿੰਘ ਸਾਹਨੀ, ਹਰਜੀਤ ਸਿੰਘ ਬੇਦੀ, ਮਨਜੀਤ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement
×