ਡੀਟੀਯੂ ਵਿੱਚ ਕੈਫੇਟੇਰੀਆ ਤੇ ਕੰਪਿਊਟਰ ਸੈਂਟਰ ਦਾ ਉਦਘਾਟਨ

ਡੀਟੀਯੂ ਵਿੱਚ ਕੈਫੇਟੇਰੀਆ ਤੇ ਕੰਪਿਊਟਰ ਸੈਂਟਰ ਦਾ ਉਦਘਾਟਨ

ਡੀਟੀਯੂ ਵਿੱਚ ਨਵੇਂ ਕੈਫੇਟੇਰੀਆ ਦਾ ਉਦਘਾਟਨ ਕਰਦੇ ਹੋਏ ਅਧਿਕਾਰੀ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜੁਲਾਈ

ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਟੈਕਨਾਲੋਜੀ ਯੂਨੀਵਰਸਿਟੀ ਵਿੱਚ ਇੱਕ ਕੈਫੇਟੇਰੀਆ ਅਤੇ ਇੱਕ ਨਵਾਂ ਕੰਪਿਊਟਰ ਸੈਂਟਰ ਸ਼ੁਰੂ ਕੀਤਾ ਗਿਆ ਹੈ। ਮੰਗਲਵਾਰ ਨੂੰ ਡੀਟੀਯੂ ਦੇ ਵਾਈਸ ਚਾਂਸਲਰ ਪ੍ਰੋ. ਜੈ ਪ੍ਰਕਾਸ਼ ਸੈਣੀ ਨੇ ਰਿਬਨ ਕੱਟ ਕੇ ਇਨ੍ਹਾਂ ਦੋਵਾਂ ਸਹੂਲਤਾਂ ਦੀ ਰਸਮੀ ਸ਼ੁਰੂਆਤ ਕੀਤੀ। ਕੈਫੇਟੇਰੀਆ ਪ੍ਰੱਗਿਆ ਭਵਨ ਦਾ ਉਦਘਾਟਨ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਵਧੀਆ ਅਕਾਦਮਿਕ ਮਾਹੌਲ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਲਈ ਖਾਣ-ਪੀਣ ਦਾ ਢੁੱਕਵਾਂ ਪ੍ਰਬੰਧ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਸਮੁੱਚੇ ਕੈਫੇਟੇਰੀਆ ਦਾ ਜਾਇਜ਼ਾ ਵੀ ਲਿਆ ਤੇ ਖੁਸ਼ੀ ਪ੍ਰਗਟਾਈ ਕਿ ਇਹ ਡੀਟੀਯੂ ਦੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।

ਡੀਟੀਯੂ ਦੇ ਮੁੱਖ ਪ੍ਰਾਜੈਕਟ ਅਫ਼ਸਰ ਅਮਿਤ ਸ਼੍ਰੀਵਾਸਤਵ ਨੇ ਦੱਸਿਆ ਕਿ ਇਸ ਕੈਫੇਟੇਰੀਆ ਦੀ ਉਸਾਰੀ ’ਤੇ ਕਰੀਬ 50 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਇਸ ਵਿੱਚ ਰਸੋਈ ਦੇ ਸਾਮਾਨ ਤੋਂ ਲੈ ਕੇ ਏਸੀ ਅਤੇ ਫਰਨੀਚਰ ਆਦਿ ਸਭ ਕੁਝ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਪੰਜ ਦਰਜਨ ਦੇ ਕਰੀਬ ਲੋਕਾਂ ਦੇ ਬੈਠਣ ਦੀ ਸਮਰੱਥਾ ਹੈ ਜਦੋਂਕਿ ਪਾਰਕ ਦੇ ਬਾਹਰ ਵੀ ਕਈ ਲੋਕ ਬੈਠ ਸਕਦੇ ਹਨ। ਇਸ ਦਾ ਨਿਰਮਾਣ ਕਿਸੇ ਠੇਕੇਦਾਰ ਨੇ ਨਹੀਂ ਸਗੋਂ ਡੀਟੀਯੂ ਦੇ ਇੰਜਨੀਅਰਿੰਗ ਸੈੱਲ ਨੇ ਕੀਤਾ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਕੈਫੇਟੇਰੀਆ ਦੇ ਉਦਘਾਟਨ ਤੋਂ ਪਹਿਲਾਂ ਵਾਈਸ ਚਾਂਸਲਰ ਪ੍ਰੋ. ਜੇਪੀ ਸੈਣੀ ਨੇ ਡੀਟੀਯੂ ਗਿਆਨ ਕੇਂਦਰ ਵਿੱਚ 178 ਵਿਦਿਆਰਥੀਆਂ ਦੀ ਸਮਰੱਥਾ ਵਾਲੇ ਕੰਪਿਊਟਰ ਸੈਂਟਰ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਡੀਟੀਯੂ ਦੇ ਰਜਿਸਟਰਾਰ ਪ੍ਰੋ. ਮਧੂਸੂਦਨ ਸਿੰਘ ਸਣੇ ਸਮੂਹ ਡੀਨ ਅਤੇ ਵਿਭਾਗਾਂ ਦੇ ਮੁਖੀ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All