ਭਾਰਤ ਦੇ ਪਹਿਲੇ ‘ਸਮਾਰਟ ਅਰਬਨ ਫਾਰਮਿੰਗ ਐਕਸਪੋ’ ਦਾ ਉਦਘਾਟਨ

ਭਾਰਤ ਦੇ ਪਹਿਲੇ ‘ਸਮਾਰਟ ਅਰਬਨ ਫਾਰਮਿੰਗ ਐਕਸਪੋ’ ਦਾ ਉਦਘਾਟਨ

ਸਮਾਰਟ ਅਰਬਨ ਫਾਰਮਿੰਗ ਐਕਸਪੋ’ ਵਿੱਚ ਸ਼ਿਰਕਤ ਕਰਦੇ ਹੋਏ ਮਨੀਸ਼ ਸਿਸੋਦੀਆ।

ਪੱਤਰ ਪ੍ਰੇਰਕ

ਨਵੀਂ ਦਿੱਲੀ, 27 ਨਵੰਬਰ

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਆਗਰਾਜ ਸਟੇਡੀਅਮ ਵਿੱਚ ਦੇਸ਼ ਦੇ ਪਹਿਲੇ ਦੋ-ਰੋਜ਼ਾ ‘ਸਮਾਰਟ ਅਰਬਨ ਫਾਰਮਿੰਗ ਐਕਸਪੋ’ ਦਾ ਉਦਘਾਟਨ ਕੀਤਾ। ਦਿੱਲੀ ਸੰਵਾਦ ਤੇ ਵਿਕਾਸ ਕਮਿਸ਼ਨ, ਇਸ ਐਕਸਪੋ ਇੰਡੀਅਨ ਸੁਸਾਇਟੀ ਆਫ ਐਗਰੀਕਲਚਰਲ ਇੰਜੀਨੀਅਰਜ਼ ਤੇ ਭਾਰਤੀ ਖੇਤੀ ਖੋਜ ਸੰਸਥਾਨ ਦੇ ਸਹਿਯੋਗ ਨਾਲ ਕਰ ਰਿਹਾ ਹੈ। ਇਸ ਦਾ ਉਦੇਸ਼ ਦਿੱਲੀ ਵਿੱਚ ਸ਼ਹਿਰੀ ਖੇਤੀ ਨੂੰ ਵੱਡੇ ਪੱਧਰ ’ਤੇ ਫੈਲਾਉਣਾ ਤੇ ਇਸਨੂੰ ਇੱਕ ਅੰਦੋਲਨ ਬਣਾਉਣਾ ਹੈ। ਇਸ ਐਕਸਪੋ ਵਿੱਚ ਸ਼ਹਿਰੀ ਖੇਤੀ ਦੀਆਂ ਨਵੀਨਤਾਵਾਂ, ਸਬੰਧਤ ਤਕਨੀਕੀ (ਬਾਗਬਾਨੀ-ਇੰਜਨੀਅਰਿੰਗ), ਆਰਥਿਕ-ਸਮਾਜਿਕ ਤੇ ਵਾਤਾਵਰਨਕ ਪਹਿਲੂਆਂ ਨਾਲ ਸਬੰਧਤ ਵਿਸ਼ੇ ਅਤੇ ਸੈਸ਼ਨ ਸ਼ਾਮਲ ਹਨ। ਇਸ ਮੌਕੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਐਕਸਪੋ ਦਿੱਲੀ ਵਿੱਚ ਸ਼ਹਿਰੀ ਖੇਤੀ ਦੀ ਨਵੀਂ ਕ੍ਰਾਂਤੀ ਲਿਆਉਣ ਲਈ ਭਵਿੱਖਮੁਖੀ ਦ੍ਰਿਸ਼ਟੀ ਨਾਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਹ ਦਿੱਲੀ ਦੇ ਹਰ ਛੱਤ ਤੇ ਬਾਲਕੋਨੀ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਭੋਜਨ ਦੀ ਗੁਣਵੱਤਾ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਖੇਤੀ ਨੂੰ ਅਪਨਾਉਣਾ ਸਮੇਂ ਦੀ ਲੋੜ ਹੈ ਤੇ ਇਸ ਨਾਲ ਲੋਕਾਂ ਨੂੰ ਖੇਤੀ ਨਾਲ ਜੁੜਨ ਅਤੇ ਅਨੁਭਵ ਕਰਨ ਦਾ ਮੌਕਾ ਵੀ ਮਿਲੇਗਾ। ਉਸਨੇ ਅੱਗੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਲੋਕ ਸੋਸ਼ਲ ਮੀਡੀਆ ’ਤੇ ਜ਼ਿਆਦਾ ਨਿਰਭਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਿੱਖਿਆ ਪ੍ਰਣਾਲੀ ਦੀ ਇਕ ਕਮਜ਼ੋਰੀ ਇਹ ਹੈ ਕਿ ਨਿਰਮਾਤਾਵਾਂ ਦੀ ਭੂਮਿਕਾ ’ਤੇ ਪੂਰਾ ਜ਼ੋਰ ਨਹੀਂ ਦਿੱਤਾ ਜਾਂਦਾ। ਅੱਜ ਦੇਸ਼ ਵਿੱਚ ਕਿਸਾਨਾਂ ਦੀ ਭੂਮਿਕਾ ਨੂੰ ਸਮਝਣ ਦੀ ਘਾਟ ਕਾਰਨ ਭੋਜਨ ਦੀ ਅਸੁਰੱਖਿਆ ਅਤੇ ਭੋਜਨ ਦੀ ਗੁਣਵੱਤਾ ਦੇ ਸੰਕਟ ਵਰਗੀਆਂ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰੀ ਖੇਤੀ ਨੂੰ ਅਪਣਾ ਕੇ ਲੋਕ ਆਪਣੇ ਜੀਵਨ ਵਿੱਚ ਕਿਸਾਨਾਂ ਦੀ ਭੂਮਿਕਾ ਨੂੰ ਸਮਝ ਸਕਣਗੇ। ਸ੍ਰੀ ਸਿਸੋਦੀਆ ਨੇ ਕਿਹਾ ਕਿ ਦਿੱਲੀ ਵੱਲੋਂ ਅਗਲੇ ਕੁਝ ਮਹੀਨਿਆਂ ਵਿੱਚ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ ਲਗਭਗ 400-500 ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਵੇਗਾ, ਜਿੱਥੇ ਇੱਛੁਕ ਲੋਕਾਂ ਨੂੰ ਇੱਕ ਹਫ਼ਤੇ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸ਼ਹਿਰੀ ਖੇਤੀ ਨਾਲ ਸਬੰਧਤ ਕਾਢਾਂ ਅਤੇ ਤਕਨਾਲੋਜੀ ਬਾਰੇ ਜਾਣੂ ਕਰਵਾਇਆ ਜਾਵੇਗਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All