ਮਹਾਰਾਜਾ ਰਣਜੀਤ ਸਿੰਘ ਲੰਗਰ ਹਾਲ ਦਾ ਉਦਘਾਟਨ

ਮਹਾਰਾਜਾ ਰਣਜੀਤ ਸਿੰਘ ਲੰਗਰ ਹਾਲ ਦਾ ਉਦਘਾਟਨ

ਦਿੱੱਲੀ ਕਮੇਟੀ ਦੇ ਅਹੁਦੇਦਾਰ ਮਹਾਰਾਜਾ ਰਣਜੀਤ ਸਿੰਘ ਹਾਲ ਦਾ ਉਦਘਾਟਨ ਕਰਦੇ ਹੋਏ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 23 ਨਵੰਬਰ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂ ’ਤੇ ਬਣਾਇਆ ਗਿਆ ਲੰਗਰ ਹਾਲ ਸੰਗਤਾਂ ਨੂੰ ਸਪੁਰਦ ਕੀਤਾ ਗਿਆ। ਇਸ ਮੌਕੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਪਟੇਲ ਨਗਰ ਦੇ ਵਿਧਾਇਕ ਰਾਜਕੁਮਾਰ ਵੱਲੋਂ ਵਿਸ਼ੇਸ਼ ਤੌਰ ’ਤੇ ਪੁੱਜ ਕੇ ਲੰਗਰ ਹਾਲ ਦਾ ਉਦਘਾਟਨ ਕੀਤਾ ਗਿਆ ਜਿਸ ਤੋਂ ਉਪਰੰਤ ਲੰਗਰ ਹਾਲ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਅਤੇ ਸਥਾਨਕ ਵਾਰਡ ਤੋਂ ਮੈਂਬਰ ਪਰਮਜੀਤ ਸਿੰਘ ਚੰਢੋਕ ਨੇ ਦੱਸਿਆ ਕਿ ਸੰਗਤਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਰਣਜੀਤ ਨਗਰ ਦਾ ਨਾਂ ਬਦਲ ਕੇ ਮਹਾਰਾਜਾ ਰਣਜੀਤ ਸਿੰਘ ਨਗਰ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਦੇ ਇਤਿਹਾਸ ਵਿਚ ਮਹਾਰਾਜਾ ਰਣਜੀਤ ਸਿੰਘ ਦਾ ਵਿਸ਼ੇਸ਼ ਅਸਥਾਨ ਹੈ ਅਤੇ ਉਹੀ ਇੱਕ ਅਜਿਹੇ ਰਾਜਾ ਹੋਏ ਹਨ ਜਿਨ੍ਹਾਂ ਨੇ ਅਫ਼ਗਾਨਿਸਤਾਨ, ਕਾਬਲ ਕੰਧਾਰ ਨੂੰ ਫ਼ਤਿਹ ਕੀਤਾ ਜਿਸ ਨੂੰ ਅੰਗਰੇਜ ਸਾਸ਼ਕ ਵੀ ਫ਼ਤਿਹ ਨਹੀਂ ਕਰ ਸਕੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਮੌਕੇ ਸਰਕਾਰਾਂ ਤੋਂ ਅਪੀਲ ਕੀਤੀ ਗਈ ਕਿ ਰਣਜੀਤ ਨਗਰ ਦਾ ਨਾਂ ਬਦਲ ਕੇ ਮਹਾਰਾਜਾ ਰਣਜੀਤ ਸਿੰਘ ਕੀਤਾ ਜਾਵੇ ਅਤੇ ਦਿੱਲੀ ਕਮੇਟੀ ਵੱਲੋਂ ਇੱਥੋਂ ਦੇ ਗੁਰਦੁਆਰਾ ਸਾਹਿਬ ਵਿੱਚ ਬਣੇ ਨਵੇਂ ਲੰਗਰ ਹਾਲ ਦਾ ਨਾਂ ਵੀ ਮਹਾਰਾਜਾ ਰਣਜੀਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਚੰਢੋਕ ਨੇ ਦੱਸਿਆ ਕਿ 250 ਲੋਕਾਂ ਦੀ ਸਮਰੱਥਾ ਵਾਲਾ ਇਹ ਲੰਗਰ ਹਾਲ ਪੂਰੀ ਤਰ੍ਹਾਂ ਏਅਰ ਕੰਡੀਸ਼ਨ ਅਤੇ ਆਧੁਨਿਕ ਸਹੂਲਤਾਂ ਤੋਂ ਲੈਸ ਹੈ ਅਤੇ ਇਸ ਦੇ ਬਣਨ ਨਾਲ ਇੱਥੋਂ ਦੇ ਲੋਕਾਂ ਨੂੰ ਹੁਣ ਆਪਣੇ ਪਰਿਵਾਰਾਂ ਵਿਚ ਹੋਣ ਵਾਲੇ ਵਿਆਹ, ਭੋਗ ਆਦਿ ਪ੍ਰੋਗਰਾਮਾਂ ਲਈ ਮਹਿੰਗੇ ਹਾਲ ਨਹੀਂ ਲੱਭਣੇ ਪੈਣਗੇ ਇੱਥੇ ਉਹ ਆਪਣੇ ਪ੍ਰੋਗਰਾਮ ਕਰ ਸਕਣਗੇ। ਇਸ ਤੋਂ ਇਲਾਵਾ ਗੁਰਪੁਰਬ ਅਤੇ ਹੋਰਨਾਂ ਧਾਰਮਿਕ ਸਮਾਗਮਾਂ ਦੌਰਾਨ ਵੀ ਕੋਈ ਅਜਿਹਾ ਹਾਲ ਨਹੀਂ ਹੋਣ ਕਾਰਣ ਪਰੇਸ਼ਾਨੀ ਹੁੰਦੀ ਸੀ ਪਰ ਹੁਣ ਉਹ ਆਸਾਨੀ ਨਾਲ ਇੱਥੇ ਕੀਤੇ ਜਾ ਸਕਦੇ ਹਨ। ਇਸ ਮੌਕੇ ’ਤੇ ਦਿੱਲੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਰਹੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All