ਨੈਸ਼ਨਲ ਅਕਾਲੀ ਦਲ ਵੱਲੋਂ ਦਫ਼ਤਰ ਦਾ ਉਦਘਾਟਨ

ਨੈਸ਼ਨਲ ਅਕਾਲੀ ਦਲ ਵੱਲੋਂ ਦਫ਼ਤਰ ਦਾ ਉਦਘਾਟਨ

ਨੈਸ਼ਨਲ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਆਗੂ।-ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਅਕਤੂਬਰ
ਪੱਛਮੀ ਦਿੱਲੀ ਦੇ ਪਟੇਲ ਨਗਰ ਵਿਖੇ ‘ਨੈਸ਼ਨਲ ਅਕਾਲੀ ਦਲ ਦਿੱਲੀ ਸਟੇਟ ਦਫਤਰ’ ਦਾ ਉਦਘਾਟਨ ਸੂਬਾ ਪ੍ਰਧਾਨ ਪਰਮਜੀਤ ਸਿੰਘ ਪੰਮਾ ਤੇ ਕੁਲਦੀਪ ਸਿੰਘ ਮਰਵਾਹ ਦੁਆਰਾ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਦਲਜੀਤ ਸਿੰਘ ਚੱਗਰ, ਜਨਰਲ ਸਕੱਤਰ ਬਿੰਦੀਆ ਮਲਹੋਤਰਾ , ਸਤਪਾਲ ਸਿੰਘ ਮੰਗਾ, ਮਹਿਲਾ ਵਿੰਗ ਦੀ ਰਾਸ਼ਟਰੀ ਪ੍ਰਧਾਨ ਭਾਵਨਾ ਧਵਨ, ਸੀਨੀਅਰ ਮੀਤ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ, ਸਮੇਤ ਹੋਰ ਹਾਜ਼ਰ ਸਨ।

ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕਮੇਟੀ ਵਿੱਚ ਇੱਕ ਦੂਜੇ ਖ਼ਿਲਾਫ਼ ਦੋਸ਼ਾਂ ਦਾ ਸਿਲਸਿਲਾ ਜਾਰੀ ਹੈ ਜੋ ਸਿੱਖ ਸਮਾਜ ਨੂੰ ਬਹੁਤ ਵੱਡਾ ਨੁਕਸਾਨ ਹੈ ਜਦੋਂ ਕਿ ਕਮੇਟੀ ਦਾ ਕੰਮ ਲੋੜਵੰਦਾਂ ਦੀ ਸਹਾਇਤਾ ਕਰਨਾ ਹੈ। ਪੰਮਾ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਦੇਸ਼-ਵਿਦੇਸ਼ ਦੇ ਮਸਲਿਆਂ ਦੇ ਹੱਲ ਵਿੱਚ ਲੱਗੇ ਹੋਏ ਹਨ ਜੋ ਕਿ ਚੰਗੀ ਗੱਲ ਹੈ ਪਰ ਇਸ ਦੇ ਨਾਲ ਹੀ ਕਮੇਟੀ ਵਿੱਚ ਦਿੱਲੀ ਦੇ ਸਿੱਖਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰੋ। ਪੰਮਾ ਨੇ ਕਿਹਾ ਕਿ ਉਹ 11 ਮੈਂਬਰਾਂ ਦੀ ਟੀਮ ਦਾ ਐਲਾਨ ਕਰਨ ਜਾ ਰਹੇ ਹਨ ਜੋ ਇਸ ਸਮੱਸਿਆ ਦੇ ਹੱਲ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਮਿਲਣਗੇ ਤੇ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All