Advertisement
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿਸ਼ਵ ਬੈਂਕ ਅਤੇ ਵਾਤਾਵਰਨ ਵਿਭਾਗ ਵੱਲੋਂ ਕਰਵਾਏ ‘ਸਾਫ਼ ਹਵਾ, ਸਿਹਤਮੰਦ ਦਿੱਲੀ’ (ਦਿੱਲੀ ਸਾਫ਼ ਹਵਾ ਪ੍ਰੋਗਰਾਮ) ਉਤੇ ਓਰੀਐਂਟੇਸ਼ਨ ਵਰਕਸ਼ਾਪ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਵਿਸ਼ਵ ਬੈਂਕ ਦੇ ਸਹਿਯੋਗ ਨਾਲ 8,300 ਕਰੋੜ ਦੇ ਸੱਤ ਸਾਲਾ ਸਾਫ਼ ਹਵਾ, ਸਿਹਤਮੰਦ ਦਿੱਲੀ ਪ੍ਰੋਗਰਾਮ ਦੀ ਸ਼ੁਰੂਆਤ, ਦਿੱਲੀ ਵਿੱਚ ਹਵਾ ਪ੍ਰਦੂਸ਼ਣ ਉਤੇ ਕਾਬੂ ਪਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਬਿਹਤਰ ਨਿਗਰਾਨੀ, ਆਧੁਨਿਕ ਤਕਨਾਲੋਜੀ, ਵਿਭਾਗਾਂ ਵਿੱਚ ਤਾਲਮੇਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਰਾਹੀਂ, ਇਹ ਪ੍ਰੋਗਰਾਮ ਪ੍ਰਦੂਸ਼ਣ ਕੰਟਰੋਲ ਦੇ ਯਤਨਾਂ ਨੂੰ ਨਵੀਂ ਗਤੀ ਦੇਵੇਗਾ। ਉਨ੍ਹਾਂ ਦਿੱਲੀ ਸਰਕਾਰ ਵੱਲੋਂ ਕੌਮੀ ਰਾਜਧਾਨੀ ਵਿੱਚ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਕੀਤੇ ਗਏ ਅਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਵੀ ਕੀਤਾ।
Advertisement
Advertisement
×

