ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਜੁਲਾਈ
ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਵਿੱਚ ਪ੍ਰਾਈਵੇਟ ਡਿਪਲੋਮਾ ਸੰਸਥਾਵਾਂ ਵਿੱਚ ਫੀਸ ਵਿੱਚ ਵਾਧੇ ਲਈ ਅਰਵਿੰਦ ਕੇਜਰੀਵਾਲ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਦਿੱਲੀ ਸਰਕਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਉਪ ਰਾਜਪਾਲ ਦਫਤਰ ਦੇ ਸੂਤਰਾਂ ਅਨੁਸਾਰ ਉਪ ਰਾਜਪਾਲ ਨੇ ਦੱਸਿਆ ਕਿ ਲੋਕ ਅਜੇ ਵੀ ਕੋਵਿਡ-19 ਮਹਾਮਾਰੀ ਦੇ ਆਰਥਿਕ ਪ੍ਰਭਾਵ ਤੋਂ ਉਭਰ ਰਹੇ ਹਨ ਤੇ ਮੁੱਖ ਮੰਤਰੀ ਨੂੰ ਬੋਰਡ ਨਾਲ ਸਬੰਧਤ ਪ੍ਰਾਈਵੇਟ ਡਿਪਲੋਮਾ ਸੰਸਥਾਵਾਂ ਵਿੱਚ ਦਿੱਲੀ ਸਰਕਾਰ ਦੀ ਤਕਨੀਕੀ ਸਿੱਖਿਆ ਦੇ ਪ੍ਰਸਤਾਵਿਤ ਫੀਸਾਂ ਵਿੱਚ ਵਾਧੇ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਦੀ ਸਲਾਹ ਦਿੱਤੀ। ਇੱਕ ਸੂਤਰ ਨੇ ਕਿਹਾ, ‘ਫ਼ੀਸ ਵਿੱਚ ਵਾਧੇ ਦੇ ਪ੍ਰਸਤਾਵ ਨੂੰ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ। ਉਪ ਰਾਜਪਾਲ ਨੇ ਵੱਡੇ ਜਨਤਕ ਹਿੱਤ ਵਿੱਚ ਇਸ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।