ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ
ਦਿੱਲੀ ਸਰਕਾਰ ਵੱਲੋਂ ਅਜ਼ਾਦੀ ਦਿਹਾੜੇ ਮੌਕੇ ਛਤਰਸਾਲ ਸਟੇਡੀਅਮ ਵਿੱਚ ਮੁੱਖ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਹੋਰ ਕੈਬਨਿਟ ਮੰਤਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਤਿਰੰਗਾ ਲਹਿਰਾਇਆ ਅਤੇ ਸਲਾਮੀ ਦਿੱਤੀ। ਸਮਾਗਮ ਦੌਰਾਨ...
ਦਿੱਲੀ ਸਰਕਾਰ ਵੱਲੋਂ ਅਜ਼ਾਦੀ ਦਿਹਾੜੇ ਮੌਕੇ ਛਤਰਸਾਲ ਸਟੇਡੀਅਮ ਵਿੱਚ ਮੁੱਖ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਹੋਰ ਕੈਬਨਿਟ ਮੰਤਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਤਿਰੰਗਾ ਲਹਿਰਾਇਆ ਅਤੇ ਸਲਾਮੀ ਦਿੱਤੀ। ਸਮਾਗਮ ਦੌਰਾਨ ਸੰਬੋਧਨ ਕਰਦਿਆਂ
ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਿਰਫ਼ ਇੱਕ ਰਾਸ਼ਟਰੀ ਤਿਉਹਾਰ ਨਹੀਂ ਹੈ, ਸਗੋਂ ਅਣਗਿਣਤ ਨਾਇਕਾਂ ਦੀ ਬੇਮਿਸਾਲ ਹਿੰਮਤ, ਕੁਰਬਾਨੀ ਅਤੇ ਸਮਰਪਣ ਨੂੰ ਯਾਦ ਕਰਨ ਦਾ ਮੌਕਾ ਹੈ। ਇਸ ਮੌਕੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਈ ਕਿਹਾ ਕਿ ਇਨ੍ਹਾਂ ਦੇ ਸੰਘਰਸ਼ ਨੇ ਭਾਰਤ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਮਜ਼ਬੂਤ ਕੀਤੀ ਹੈ। ਆਜ਼ਾਦੀ ਸਿਰਫ਼ ਇੱਕ ਅਧਿਕਾਰ ਨਹੀਂ ਹੈ, ਸਗੋਂ ਰਾਸ਼ਟਰ ਨਿਰਮਾਣ ਲਈ ਇੱਕ ਨਿਰੰਤਰ ਜ਼ਿੰਮੇਵਾਰੀ ਵੀ ਹੈ। ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਆਜ਼ਾਦੀ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ। ਇਸ ਦੌਰਾਨ ਦਿੱਲੀ ਪੁਲੀਸ ਦੇ ਹੈੱਡਕੁਆਰਟਰ ਵਿੱਚ ਵਿਸ਼ੇਸ਼ ਸੀ ਪੀ/ਪੀ ਐਂਡ ਐੱਫਡੀ ਰਾਜੇਸ਼ ਖੁਰਾਣਾ ਨੇ ਤਿਰੰਗਾ ਲਹਿਰਾਇਆ। ਇਸ ਮਗਰੋਂ ਦਿੱਲੀ ਪੁਲੀਸ ਦੇ 17 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸੇਵਾ ਲਈ ਸਨਮਾਨਿਤ ਕੀਤਾ ਗਿਆ। ਵਧੀਕ ਪੁਲੀਸ ਕਮਿਸ਼ਨਰ ਦਿਨੇਸ਼ ਕੁਮਾਰ ਗੁਪਤਾ ਅਤੇ ਐੱਸ ਆਈ ਰਾਜੇਸ਼ ਕੁਮਾਰ ਨੂੰ ਸ਼ਾਨਦਾਰ ਸੇਵਾ ਲਈ ਵੱਕਾਰੀ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਤੇ 15 ਨੂੰ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਹਾਲਾਂਕਿ, ਇਸ ਸਾਲ ਦਿੱਲੀ ਪੁਲੀਸ ਦੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਹਾਦਰੀ ਪੁਰਸਕਾਰ ਨਹੀਂ ਮਿਲਿਆ। ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇੰਨਰ ਵੀਲ ਕਲੱਬ ਦੀ ਪ੍ਰਧਾਨ ਰਾਣੀ ਵਧਵਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਕੂਲ ਕੈਂਪਸ ਵਿੱਚ ਰਾਣੀ ਵਧਵਾ ਅਤੇ ਕਲੱਬ ਦੀਆਂ ਮੈਂਬਰਾਂ ਨੇ ਰਾਸ਼ਟਰੀ ਤਿਰੰਗਾ ਲਹਿਰਾਇਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਕਵਿਤਾ ਉਚਾਰਣ ਮੁਕਾਬਲੇ ਵਿੱਚ ਛੇਵੀਂ ਕਲਾਸ ਦੀ ਹਰਸ਼ ਨੂੰ ਪਹਿਲਾ, ਜਗਜੀਤ ਸਿੰਘ ਨੂੰ ਦੂਜਾ, ਨਵ ਨੂੰ ਤੀਜਾ ਅਤੇ ਅੰਸ਼ ਨੂੰ ਹੌਸਲਾ ਅਫ਼ਜ਼ਾਈ ਪੁਰਸਕਾਰ ਦਿੱਤਾ ਗਿਆ। ਇਸ ਮੌਕੇ ਹਾਊਸ ਬੋਰਡ ਡੈਕੋਰੇਸ਼ਨ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਸਤਲੁਜ ਹਾਊਸ ਜੇਤੂ ਰਿਹਾ। ਇਸ ਦੌਰਾਨ ਸਕੂਲ ਪ੍ਰਿੰਸੀਪਲ ਦੀਪਾਂਸ਼ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਤਵਿੰਦਰ ਕੌਰ, ਸੁਸਾਇਟੀ ਪ੍ਰਧਾਨ ਕੁਲਵੰਤ ਸਿੰਘ, ਡਾ. ਗੁਰਦੀਪ ਸਿੰਘ, ਸੁਖਵਿੰਦਰ ਸਿੰਘ, ਮਹਿੰਦਰਜੀਤ ਸਿੰਘ, ਸਕੂਲ ਪ੍ਰਧਾਨ ਰਮਨਦੀਪ ਸਿੰਘ, ਗੁਰਪਾਸ਼ਨਾ ਸੰਧੂ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
ਰਾਜਪਾਲ ਅਸੀਮ ਕੁਮਾਰ ਘੋਸ਼ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਿਜਦਾ
ਯਮੁਨਾਨਗਰ (ਦਵਿੰਦਰ ਸਿੰਘ): ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿਭਾਰਤ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿੱਚ ਸ਼ਾਮਲ ਹੈ ਅਤੇ ਇੱਕ ਵਿਕਸਤ ਰਾਸ਼ਟਰ ਬਣਨ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਰਾਜਪਾਲ ਯਮੁਨਾਨਗਰ ਦੇ ਜਗਾਧਰੀ ਦੀ ਅਨਾਜ ਮੰਡੀ ਵਿੱਚ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿੱਚ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਆਜ਼ਾਦੀ ਦਿਵਸ ਦੇ ਸ਼ੁਭ ਮੌਕੇ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦ ਸਮਾਰਕ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪਹਿਲੀ ਮਹਿਲਾ ਮਿੱਤਰਾ ਘੋਸ਼ ਵੀ ਇਸ ਮੌਕੇ ਮੌਜੂਦ ਸਨ। ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ, ਸ਼ਹਾਦਤ ਅਤੇ ਸੰਘਰਸ਼ ਦੇ ਕਾਰਨ ਹੀ ਸਾਨੂੰ ਇੱਕ ਆਜ਼ਾਦ ਭਾਰਤ ਵਿੱਚ ਰਹਿਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ 1857 ਦੀ ਕ੍ਰਾਂਤੀ ਦੌਰਾਨ ਅੰਗਰੇਜ਼ਾਂ ਵਿਰੁੱਧ ਲੜਨ ਵਾਲੇ ਹਰਿਆਣਾ ਦੇ ਰੇਵਾੜੀ ਦੇ ਰਾਜਾ ਰਾਓ ਤੁਲਾ ਰਾਮ ਦੀ ਭੂਮਿਕਾ ’ਤੇ ਚਾਨਣਾ ਪਾਇਆ। ਰਾਜਪਾਲ ਨੇ ਕਿਹਾ ਕਿ ਭਾਰਤ ਨੇ ਡਿਜੀਟਲ ਇੰਡੀਆ, ਸਟਾਰਟ-ਅੱਪ ਇੰਡੀਆ, ਮੇਕ ਇਨ ਇੰਡੀਆ, ਡਿਜੀਟਲ ਭੁਗਤਾਨ ਪ੍ਰਣਾਲੀਆਂ ਅਤੇ ਆਤਮ-ਨਿਰਭਰ ਭਾਰਤ ਵਰਗੇ ਖੇਤਰਾਂ ਵਿੱਚ ਅਹਿਮ ਮੀਲ ਪੱਥਰ ਪ੍ਰਾਪਤ ਕੀਤੇ ਹਨ। ਇਸ ਮੌਕੇ ਰਾਜਪਾਲ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਡੀ ਜੀ ਪੀ ਅਜੈ ਸਿੰਘਲ, ਆਈ ਜੀ ਪੰਕਜ ਨੈਨ, ਜ਼ਿਲ੍ਹਾ ਅਤੇ ਸੈਸ਼ਨ ਜੱਜ ਦਯਾਨੰਦ ਭਾਰਦਵਾਜ, ਡਿਪਟੀ ਕਮਿਸ਼ਨਰ ਪ੍ਰੀਤੀ, ਪੁਲੀਸ ਸੁਪਰਡੈਂਟ ਕਮਲਦੀਪ ਗੋਇਲ, ਨਗਰ ਨਿਗਮ ਕਮਿਸ਼ਨਰ ਮਹਾਬੀਰ ਪ੍ਰਸਾਦ, ਸਾਬਕਾ ਮੰਤਰੀ ਕੰਵਰਪਾਲ ਗੁੱਜਰ, ਮੁੱਖ ਮੰਤਰੀ ਦੇ ਵਿਸ਼ੇਸ਼ ਅਧਿਕਾਰੀ ਭੋਪਾਲ ਸਿੰਘ ਖਦਰੀ, ਸਾਬਕਾ ਵਿਧਾਇਕ ਈਸ਼ਵਰ ਸਿੰਘ ਪਲਾਕਾ ਅਤੇ ਬਲਵੰਤ ਸਿੰਘ, ਨਗਰ ਨਿਗਮ ਮੇਅਰ ਸੁਮਨ ਬਾਹਮਣੀ, ਜ਼ਿਲ੍ਹਾ ਪਰਿਸ਼ਦ ਚੇਅਰਮੈਨ ਰਮੇਸ਼ ਠਸਕਾ, ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਆਦਿ ਹਾਜ਼ਰ ਸਨ।
ਸ਼ਾਨਦਾਰ ਸੇਵਾਵਾਂ ਬਦਲੇ ਅਧਿਕਾਰੀਆਂ ਦਾ ਸਨਮਾਨ
ਨਰਾਇਣਗੜ੍ਹ (ਫਰਿੰਦਰਪਾਲ ਗੁਲਿਆਣੀ): ਇੱਥੇ ਸਬ-ਡਿਵੀਜ਼ਨ ਪੱਧਰ ’ਤੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਵਿਧਾਇਕਾ ਸ਼ੈਲੀ ਚੌਧਰੀ ਨੇ ਸ਼ਾਨਦਾਰ ਸੇਵਾਵਾਂ ਬਦਲੇ ਅਧਿਕਾਰੀਆਂ, ਮੁਲਾਜ਼ਮਾਂ ਅਤੇ ਹੋਰਾਂ ਦਾ ਸਨਮਾਨ ਕੀਤਾ। ਸਨਮਾਨਿਤ ਸ਼ਖ਼ਸੀਅਤਾਂ ਵਿੱਚ ਸੀ ਆਈ ਡੀ ਦੇ ਏ ਐੱਸ ਆਈ ਨਰਿਨ ਕੁਮਾਰ, ਏ ਪੀ ਆਰ ਓ ਮਨੋਜ ਕੁਮਾਰ, ਐੱਮ ਬੀ ਪੀ ਕਰਮਚੰਦ ਅਤੇ ਟਾਈਪਿਸਟ ਕਮਲ ਕੁਮਾਰ ਸ਼ਾਮਲ ਸਨ। ਜੀ ਐੱਸ ਐੱਸ ਐੱਸ ਕੱਕੜ ਮਾਜਰਾ ਦੇ ਸੁਪਰਵਾਈਜ਼ਰ ਮਨਦੀਪ ਸੈਣੀ, ਜੀ ਐੱਮ ਐੱਸ ਐੱਸ ਐੱਸ ਸ਼ਹਿਜ਼ਾਦਪੁਰ ਦੇ ਪੀ ਜੀ ਟੀ ਮੈਥ ਗੁਰਮੀਤ ਨੂੰ ਐੱਸ ਆਈ ਆਰ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਕੰਮ ਲਈ ਸਨਮਾਨਿਤ ਕੀਤਾ ਗਿਆ ਹੈ। ਸਿਵਲ ਹਸਪਤਾਲ ਨਰਾਇਣਗੜ੍ਹ ਤੋਂ ਸੀਨੀਅਰ ਨਰਸਿੰਗ ਅਫਸਰ ਰੇਖਾ ਸ਼ਰਮਾ, ਮੁੱਖ ਤਕਨੀਕੀ ਅਧਿਕਾਰੀ ਮੋਹਨ ਲਾਲ, ਮੈਡੀਕਲ ਅਫਸਰ ਡਾ. ਗੌਰਵ ਸ਼ਰਮਾ, ਜਨ ਸਿਹਤ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਸੰਜੀਵ ਕੁਮਾਰ ਅਤੇ ਸਹਾਇਕ ਵਰਿੰਦਰ, ਐਸਡੀਐਮ ਦਫਤਰ ਤੋਂ ਅਪ੍ਰੈਂਟਿਸ ਪ੍ਰੀਤੀ ਅਤੇ ਅਪ੍ਰੈਂਟਿਸ ਸ਼ੁਭਮ, ਚੋਣ ਦਫਤਰ ਤੋਂ ਤਕਨੀਕੀ ਸਹਾਇਕ ਸੋਨਮ ਦੇਵੀ, ਖੇਤੀਬਾੜੀ ਸੁਪਰਵਾਈਜ਼ਰ ਵਿਸ਼ਾਲ ਗਿੱਲ ਅਤੇ ਰਿਤੂ ਆਦਿ ਦਾ ਸਨਮਾਨ ਕੀਤਾ ਗਿਆ।

