India-US trade: ਖੇਤੀਬਾੜੀ ਅਤੇ ਡੇਅਰੀ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ: ਗੋਇਲ
India-US trade: ਕੇਂਦਰੀ ਵਪਾਰ ਮੰਤਰੀ ਪੀਯੂਸ਼ ਗੋਇਲ ਨੇ ਮੰਗਲਵਾਰ ਨੂੰ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਵਪਾਰਕ ਸਮਝੌਤੇ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਗੋਇਲ ਨੇ ਭਰੋਸਾ ਦਿੱਤਾ ਕਿ ਇਸ ਡੀਲ ਵਿੱਚ ਭਾਰਤ ਦੇ ਹਿੱਤਾਂ ਦੀ ਪੂਰੀ ਰਾਖੀ ਕੀਤੀ ਗਈ ਹੈ...
India-US trade: ਕੇਂਦਰੀ ਵਪਾਰ ਮੰਤਰੀ ਪੀਯੂਸ਼ ਗੋਇਲ ਨੇ ਮੰਗਲਵਾਰ ਨੂੰ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਵਪਾਰਕ ਸਮਝੌਤੇ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਗੋਇਲ ਨੇ ਭਰੋਸਾ ਦਿੱਤਾ ਕਿ ਇਸ ਡੀਲ ਵਿੱਚ ਭਾਰਤ ਦੇ ਹਿੱਤਾਂ ਦੀ ਪੂਰੀ ਰਾਖੀ ਕੀਤੀ ਗਈ ਹੈ ਅਤੇ ਖਾਸ ਤੌਰ ’ਤੇ ਖੇਤੀਬਾੜੀ ਅਤੇ ਡੇਅਰੀ ਵਰਗੇ ਸੰਵੇਦਨਸ਼ੀਲ ਖੇਤਰਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਵੇਂ ਦੇਸ਼ ਜਲਦ ਹੀ ਇਸ ਸਬੰਧੀ ਇੱਕ ਸਾਂਝਾ ਬਿਆਨ ਜਾਰੀ ਕਰਨਗੇ। ਇਸ ਡੀਲ ਬਾਰੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਵੀ ਉਤਸ਼ਾਹ ਜ਼ਾਹਰ ਕੀਤਾ। ਸੰਸਦ ਵਿੱਚ ਹੋ ਰਹੇ ਹੰਗਾਮੇ ’ਤੇ ਚਿੰਤਾ ਜ਼ਾਹਰ ਕਰਦਿਆਂ ਗੋਇਲ ਨੇ ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਪਾਰਟੀਆਂ (SP, TMC, DMK) ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਮਝੌਤੇ ਬਾਰੇ ਸਦਨ ਵਿੱਚ ਬਿਆਨ ਦੇਣਾ ਚਾਹੁੰਦੀ ਸੀ ਪਰ ਲਗਾਤਾਰ ਪੈ ਰਹੇ ਵਿਘਨ ਕਾਰਨ ਉਨ੍ਹਾਂ ਨੂੰ ਸੰਸਦ ਤੋਂ ਬਾਹਰ ਇਹ ਜਾਣਕਾਰੀ ਦੇਣੀ ਪੈ ਰਹੀ ਹੈ।
ਟਰੰਪ ਵੱਲੋਂ ਡੀਲ ਦੇ ਐਲਾਨ ਕੀਤੇ ਜਾਣ 'ਤੇ ਕਾਂਗਰਸ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦਿੰਦਿਆਂ ਗੋਇਲ ਨੇ ਕਿਹਾ ਕਿ ਕਿਉਂਕਿ ਇਹ ਟੈਰਿਫ (Tariff) ਅਮਰੀਕਾ ਵੱਲੋਂ ਲਗਾਇਆ ਗਿਆ ਸੀ, ਇਸ ਲਈ ਇਸ ਨੂੰ ਘਟਾਉਣ ਦਾ ਐਲਾਨ ਵੀ ਉਨ੍ਹਾਂ ਵੱਲੋਂ ਹੋਣਾ ਕੁਦਰਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਮਝੌਤਾ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੋਵੇਗੀ ਅਤੇ ਨਵੇਂ ਮੌਕੇ ਪੈਦਾ ਕਰੇਗਾ।

