DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

India-US Trade Deal: ਭਾਰਤ-ਅਮਰੀਕਾ ਵਪਾਰ ਸਮਝੌਤਾ ਅਪਰੈਲ ਤੋਂ ਲਾਗੂ ਹੋਣ ਦੀ ਸੰਭਾਵਨਾ: ਗੋਇਲ

ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਜਲਦ ਲੱਗੇਗੀ ਮੋਹਰ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

India-US Trade Deal: ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਐਲਾਨ ਕਰਦਿਆਂ ਦੱਸਿਆ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਅੰਤਰਿਮ ਵਪਾਰ ਸਮਝੌਤੇ ’ਤੇ ਮਾਰਚ ਵਿੱਚ ਦਸਤਖ਼ਤ ਹੋਣ ਦੀ ਪੂਰੀ ਸੰਭਾਵਨਾ ਹੈ, ਜਿਸ ਤੋਂ ਬਾਅਦ ਇਹ ਅਪਰੈਲ ਵਿੱਚ ਲਾਗੂ ਹੋ ਸਕਦਾ ਹੈ।

ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਭਾਰਤ ਦੇ ਬ੍ਰਿਟੇਨ ਅਤੇ ਓਮਾਨ ਨਾਲ ਮੁਕਤ ਵਪਾਰ ਸਮਝੌਤੇ (FTA) ਵੀ ਅਪਰੈਲ ਤੋਂ ਅਮਲ ਵਿੱਚ ਆਉਣ ਦੀ ਉਮੀਦ ਹੈ, ਜਦੋਂ ਕਿ ਨਿਊਜ਼ੀਲੈਂਡ ਨਾਲ ਅਜਿਹਾ ਸਮਝੌਤਾ ਸਤੰਬਰ ਤੱਕ ਸਿਰੇ ਚੜ੍ਹ ਸਕਦਾ ਹੈ।

Advertisement

ਇਸ ਦਿਸ਼ਾ ਵਿੱਚ ਕਾਰਵਾਈ ਤੇਜ਼ ਕਰਦਿਆਂ, ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਕਾਰ ਕਾਨੂੰਨੀ ਮਸੌਦੇ ਨੂੰ ਅੰਤਿਮ ਰੂਪ ਦੇਣ ਲਈ 23 ਫਰਵਰੀ ਤੋਂ ਅਮਰੀਕਾ ਵਿੱਚ ਤਿੰਨ ਦਿਨਾਂ ਅਹਿਮ ਬੈਠਕ ਸ਼ੁਰੂ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਅਤੇ ਅਮਰੀਕਾ ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਇਸ ਅੰਤਰਿਮ ਵਪਾਰ ਸਮਝੌਤੇ ਦੀ ਰੂਪਰੇਖਾ ਤਿਆਰ ਕਰ ਲਈ ਗਈ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਦੋਵਾਂ ਦੇਸ਼ਾਂ ਦੇ ਆਰਥਿਕ ਸਬੰਧਾਂ ਨੂੰ ਨਵੀਂ ਉਚਾਈ ’ਤੇ ਲੈ ਕੇ ਜਾਵੇਗਾ।

Advertisement

ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੀ ਕਰਨਗੇ ਭਾਰਤ ਦਾ ਦੌਰਾ

ਉੱਧਰ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸ਼ੁੱਕਰਵਾਰ ਨੂੰ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਗਲੇ ਕੁਝ ਮਹੀਨਿਆਂ ਵਿੱਚ ਭਾਰਤ ਦਾ ਦੌਰਾ ਕਰਨਗੇ। ਨਵੀਂ ਦਿੱਲੀ ਵਿੱਚ ਏਆਈ ਇਮਪੈਕਟ ਸਮਿਟ (AI Impact Summit) ਦੌਰਾਨ ਗੱਲਬਾਤ ਕਰਦਿਆਂ ਗੋਰ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਆਪਣੇ ਦੁਵੱਲੇ ਸਬੰਧਾਂ ਨੂੰ ਇੱਕ ਨਵੇਂ ਮੁਕਾਮ ’ਤੇ ਲੈ ਕੇ ਜਾ ਰਹੇ ਹਨ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਦੋਵਾਂ ਦੇਸ਼ਾਂ ਵਿਚਾਲੇ ਬਹੁ-ਪ੍ਰਤੀਖਿਆਿਤ ਵਪਾਰਕ ਸਮਝੌਤੇ ’ਤੇ ਬਹੁਤ ਜਲਦ ਦਸਤਖ਼ਤ ਕੀਤੇ ਜਾਣਗੇ, ਜੋ ਕਿ ਆਰਥਿਕ ਸਬੰਧਾਂ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।

Advertisement
×