ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ-ਅਮਰੀਕਾ ਵਪਾਰ ਵਾਰਤਾ ਅੱਗੇ ਵਧ ਰਹੀ : ਗੋਇਲ

ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਦੁਵੱਲੇ ਵਪਾਰ ਸਮਝੌਤੇ ’ਤੇ ਗੱਲਬਾਤ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਅਮਰੀਕੀ ਵਫ਼ਦ ਗੱਲਬਾਤ ਲਈ ਨਵੀਂ ਦਿੱਲੀ ਵਿੱਚ ਮੌਜੂਦ ਹੈ। ਗੋਇਲ ਨੇ ‘ਪ੍ਰਵਾਸੀ ਰਾਜਸਥਾਨੀ ਦਿਵਸ’ ਮੌਕੇ ’ਤੇ...
Advertisement

ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਦੁਵੱਲੇ ਵਪਾਰ ਸਮਝੌਤੇ ’ਤੇ ਗੱਲਬਾਤ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਅਮਰੀਕੀ ਵਫ਼ਦ ਗੱਲਬਾਤ ਲਈ ਨਵੀਂ ਦਿੱਲੀ ਵਿੱਚ ਮੌਜੂਦ ਹੈ।

ਗੋਇਲ ਨੇ ‘ਪ੍ਰਵਾਸੀ ਰਾਜਸਥਾਨੀ ਦਿਵਸ’ ਮੌਕੇ ’ਤੇ ਗੱਲਬਾਤ ਕਰਦਿਆਂ ਕਿਹਾ, “ ਉਨ੍ਹਾਂ ਨਾਲ ਗੱਲਬਾਤ ਲਗਾਤਾਰ ਅੱਗੇ ਵਧ ਰਹੀ ਹੈ। ਅਸੀਂ ਦੁਵੱਲੇ ਵਪਾਰ ਸਮਝੌਤੇ ਦੀ ਦਿਸ਼ਾ ਵਿੱਚ ਅੱਗੇ ਵਧ ਰਹੇ ਹਾਂ।”

Advertisement

ਮੰਤਰੀ ਨੇ ਨਾਲ ਹੀ ਅਮਰੀਕੀ ਅਧਿਕਾਰਤ ਵਫ਼ਦ ਨਾਲ ਮੁਲਾਕਾਤ ਕਰਨ ਦਾ ਸੰਕੇਤ ਦਿੱਤਾ। ਇਸ ਸਮਝੌਤੇ ਲਈ ਅਮਰੀਕਾ ਦੇ ਮੁੱਖ ਵਾਰਤਾਕਾਰ ਅਤੇ ਦੱਖਣੀ ਤੇ ਮੱਧ ਏਸ਼ੀਆ ਲਈ ਸਹਾਇਕ ਅਮਰੀਕੀ ਵਪਾਰ ਪ੍ਰਤੀਨਿਧੀ ਬ੍ਰੈਂਡਨ ਲਿੰਚ, ਭਾਰਤ ਦੇ ਮੁੱਖ ਵਾਰਤਾਕਾਰ ਅਤੇ ਵਣਜ ਵਿਭਾਗ ਦੇ ਸੰਯੁਕਤ ਸਕੱਤਰ ਦਰਪਣ ਜੈਨ ਨਾਲ ਚਰਚਾ ਕਰਨਗੇ। ਇਹ ਦੌਰਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਭਾਰਤ ਅਤੇ ਅਮਰੀਕਾ ਸਮਝੌਤੇ ਦੇ ਪਹਿਲੇ ਪੜਾਅ ਨੂੰ ਅੰਤਿਮ ਰੂਪ ਦੇਣ ਲਈ ਕੰਮ ਕਰ ਰਹੇ ਹਨ।

Advertisement
Tags :
bilateral trade agreementIndia commerce newsIndia US Trade TalksIndo-US tradeinternational trade newsPiyush Goyaltariff discussionstrade negotiations 2025US delegation DelhiUS-India economic ties
Show comments