DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Indian EVM ਇੰਟਰਨੈੱਟ, ਬਲਿਊਟੁੱਥ ਜਾਂ ਵਾਈ-ਫਾਈ ਨਾਲ ਨਹੀਂ ਜੁੜੀਆਂ: Gyanesh Kumar

ਈ ਵੀ ਐੱਮ ਦੀ ਸੁਰੱਖਿਆ ਬਾਰੇ ਮੁੱਖ ਚੋਣ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ

  • fb
  • twitter
  • whatsapp
  • whatsapp
Advertisement

Gyanesh Kumar EVM: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅੱਜ ਕਿਹਾ ਕਿ ਭਾਰਤੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਈ ਵੀ ਐੱਮ ਸਰਕਾਰੀ ਕੰਪਨੀਆਂ ਵਲੋਂ ਬਣਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਵਿੱਚ ਇੰਟਰਨੈੱਟ, ਬਲਿਊਟੁੱਥ ਜਾਂ ਵਾਈ-ਫਾਈ ਦੀ ਕੋਈ ਕੁਨੈਕਟੀਵਿਟੀ ਨਹੀਂ ਹੁੰਦੀ।

ਲਖਨਊ ਦੇ ਆਪਣੇ ਦੋ ਦਿਨਾਂ ਦੌਰੇ ਦੌਰਾਨ ਕੁਮਾਰ ਨੇ ਇਕ ਕਾਲਜ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਾਰਤ ਦੀ ਲੋਕਤੰਤਰੀ ਪ੍ਰਣਾਲੀ, ਚੋਣ ਪ੍ਰਕਿਰਿਆ, ਈ ਵੀ ਐੱਮ ਦੀ ਭਰੋਸੇਯੋਗਤਾ ਅਤੇ ਨੌਜਵਾਨ ਵੋਟਰਾਂ ਦੀ ਮਹੱਤਤਾ ਬਾਰੇ ਚਰਚਾ ਕੀਤੀ।

Advertisement

ਈ ਵੀ ਐੱਮ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਮੁੱਖ ਚੋਣ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਵਿੱਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਪਬਲਿਕ ਸੈਕਟਰ ਦੀਆਂ ਕੰਪਨੀਆਂ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਇਹ ਕਿਸੇ ਵੀ ਇੰਟਰਨੈੱਟ ਜਾਂ ਵਾਇਰਲੈੱਸ ਤਕਨਾਲੋਜੀ ਨਾਲ ਨਹੀਂ ਜੁੜੀਆਂ ਹੋਈਆਂ ਹਨ।

Advertisement

ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਸੋਸ਼ਲ ਮੀਡੀਆ ਦੇ ਇਸ ਦੌਰ ਵਿੱਚ ਕਿਸੇ ਵੀ ਜਾਣਕਾਰੀ ਨੂੰ ਸਵੀਕਾਰ ਕਰਨ ਜਾਂ ਅੱਗੇ ਭੇਜਣ ਤੋਂ ਪਹਿਲਾਂ ਉਸ ਦੇ ਸਰੋਤ ਅਤੇ ਪ੍ਰਮਾਣਿਕਤਾ ਦੀ ਜਾਂਚ ਜ਼ਰੂਰ ਕਰਨ। ਆਪਣੀ ਵਿਦਿਆਰਥੀ ਜੀਵਨ ਨੂੰ ਯਾਦ ਕਰਦਿਆਂ ਉਨ੍ਹਾਂ ਆਪਣੇ ਅਧਿਆਪਕਾਂ ਅਤੇ ਸਕੂਲ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਕਿਵੇਂ ਉਨ੍ਹਾਂ ਦੀ ਮਾਂ ਦੀ ਇੱਛਾ ਅਤੇ ਮਾਤ ਭੂਮੀ ਨਾਲ ਲਗਾਅ ਨੇ ਉਨ੍ਹਾਂ ਨੂੰ ਦੇਸ਼ ਵਿੱਚ ਰਹਿ ਕੇ ਜਨਤਕ ਸੇਵਾ ਕਰਨ ਲਈ ਪ੍ਰੇਰਿਤ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਸਿਵਲ ਸਰਵਿਸਿਜ਼ ਪ੍ਰੀਖਿਆ ਪਾਸ ਕੀਤੀ ਅਤੇ ਆਈ ਏ ਐੱਸ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ।

ਭਾਰਤ ਵਿੱਚ ਚੋਣ ਪ੍ਰਕਿਰਿਆ ਦੇ ਪੈਮਾਨੇ ਦਾ ਜ਼ਿਕਰ ਕਰਦਿਆਂ ਕੁਮਾਰ ਨੇ ਕਿਹਾ ਕਿ ਦੇਸ਼ ਵਿੱਚ ਲਗਪਗ 100 ਕਰੋੜ ਵੋਟਰ ਹਨ ਅਤੇ ਇੰਨੇ ਵੱਡੇ ਵੋਟਰਾਂ ਲਈ ਚੋਣਾਂ ਕਰਵਾਉਣਾ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ ਕੰਮ ਹੈ, ਜਿਸ ਨੂੰ ਨੇਪਰੇ ਚਾੜ੍ਹਨ ਲਈ ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀ ਕੰਮ ਕਰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਸੰਵਿਧਾਨ ਦੀ ਧਾਰਾ 326 ਦਾ ਹਵਾਲਾ ਦਿੰਦਿਆਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰਡ ਹੋਣ ਦੀ ਅਪੀਲ ਕੀਤੀ। ਬਾਅਦ ਵਿੱਚ ਇੱਕ ਹੋਰ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਚੋਣਾਂ ਸੰਵਿਧਾਨ, ਕਾਨੂੰਨਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈਆਂ ਜਾਂਦੀਆਂ ਹਨ ਜਿੱਥੇ ਵੋਟਰ ਸੂਚੀ ਤਿਆਰ ਕਰਨ ਤੋਂ ਲੈ ਕੇ ਵੋਟਿੰਗ ਅਤੇ ਗਿਣਤੀ ਤੱਕ ਹਰ ਪੜਾਅ 'ਤੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੇ ਬੂਥ-ਪੱਧਰੀ ਏਜੰਟਾਂ ਦੁਆਰਾ ਆਡਿਟ ਕੀਤਾ ਜਾਂਦਾ ਹੈ। ਚੋਣ ਕਮਿਸ਼ਨ ਨੇ ਚੋਣ ਸਾਖਰਤਾ ਕਲੱਬ ਨੂੰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਹਨ ਅਤੇ 20 ਜ਼ਿਲ੍ਹਿਆਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਹ ਯਕੀਨੀ ਹੋਇਆ ਹੈ ਕਿ ਸਾਡੇ ਵਿਦਿਆਰਥੀ ਚੋਣ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਰੱਖਦੇ ਹਨ ਅਤੇ ਇਸਦੀ ਪਾਰਦਰਸ਼ਤਾ 'ਤੇ ਮਾਣ ਮਹਿਸੂਸ ਕਰਦੇ ਹਨ।

Advertisement
×