ਇੰਡੀਗੋ ਦੀਆਂ ਉਡਾਣਾਂ ਵਿੱਚ ਦੇਰੀ ਦੀ ਜਾਂਚ ਕੀਤੀ ਜਾ ਰਹੀ ਹੈ: ਡੀਜੀਸੀਏ
ਹਵਾਈ ਉਡਾਣਾਂ ਦੀ ਨਿਗਰਾਨ ਸੰਸਥਾ ਡੀਜੀਸੀਏ ਨੇ ਅੱਜ ਕਿਹਾ ਕਿ ਉਨ੍ਹਾਂ ਵਲੋਂ ਇੰਡੀਗੋ ਦੀਆਂ ਉਡਾਣਾਂ ਵਿੱਚ ਦੇਰੀ ਤੇ ਰੱਦ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ। ਡੀਜੀਸੀਏ ਨੇ ਇੰਡੀਗੋ ਨੂੰ ਮੌਜੂਦਾ ਸਥਿਤੀ ਦੇ ਕਾਰਨਾਂ ਦੇ ਨਾਲ-ਨਾਲ ਉਡਾਣ ਰੱਦ ਕਰਨ ਅਤੇ ਦੇਰੀ ਨੂੰ ਦੂਰ ਕਰਨ ਦੀਆਂ ਯੋਜਨਾ ਦਾ ਖਾਕਾ ਪੇਸ਼ ਕਰਨ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਨੇ ਬੁੱਧਵਾਰ ਨੂੰ ਵੱਖ-ਵੱਖ ਹਵਾਈ ਅੱਡਿਆਂ ’ਤੇ 100 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਕਈ ਉਡਾਣਾਂ ਵਿਚ ਦੇਰੀ ਹੋਈ ਹੈ। ਇਹ ਏਅਰਲਾਈਨ ਮੁੱਖ ਤੌਰ ’ਤੇ ਚਾਲਕ ਦਲ ਦੀ ਘਾਟ ਨਾਲ ਜੂਝ ਰਹੀ ਹੈ।
ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਕਿਹਾ ਕਿ ਉਹ ਸਥਿਤੀ ਦੀ ਜਾਂਚ ਕਰ ਰਿਹਾ ਹੈ ਅਤੇ ਏਅਰਲਾਈਨ ਦੀਆਂ ਉਡਾਣਾਂ ਦਾ ਮੁਲਾਂਕਣ ਕਰ ਰਿਹਾ ਹੈ ਤਾਂ ਕਿ ਯਾਤਰੀਆਂ ਨੂੰ ਹੋਰ ਪ੍ਰੇਸ਼ਾਨੀ ਨਾ ਹੋਵੇ।
ਡੀਜੀਸੀਏ ਨੇ ਇੰਡੀਗੋ ਨੂੰ ਹੈੱਡਕੁਆਰਟਰ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਡੀਜੀਸੀਏ ਨੇ ਕਿਹਾ ਕਿ ਇੰਡੀਗੋ ਦੀਆਂ ਨਵੰਬਰ ਵਿੱਚ ਕੁੱਲ 1,232 ਉਡਾਣਾਂ ਰੱਦ ਕੀਤੀਆਂ ਗਈਆਂ।
