DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Indus Waters Treaty: ਪਾਕਿਸਤਾਨ ਵੱਲੋਂ ਭਾਰਤ ਨੂੰ ਸਿੰਧ ਜਲ ਸਮਝੌਤੇ ਦਾ ਸਨਮਾਨ ਕਰਨ ਦੀ ਅਪੀਲ

ਸਮਝੌਤੇ ਨੂੰ ਮੁਅੱਤਲ ਕਰਨ ਦੀ ਕੋਸ਼ਿਸ਼ ਹੇਠਲੇ ਪਾਸੇ ਵਸਦੇ ਦੇਸ਼ਾਂ ਲਈ ਖ਼ਤਰਨਾਕ ਮਿਸਾਲ ਬਣੇਗੀ: Pakistan

  • fb
  • twitter
  • whatsapp
  • whatsapp
Advertisement

ਪਾਕਿਸਤਾਨ ਨੇ ਅੱਜ ਭਾਰਤ ਨੂੰ ਸਿੰਧ ਜਲ ਸਮਝੌਤੇ (Indus Waters Treaty) ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਇਸ ਸਮਝੌਤੇ ਨੂੰ ਮੁਅੱਤਲ ਜਾਂ ਰੱਦ ਕਰਨ ਦੀ ਕੋਈ ਵੀ ਕੋਸ਼ਿਸ਼ ਦਰਿਆਵਾਂ ਦੇ ਹੇਠਲੇ ਪਾਸੇ ਵਸਦੇ ਦੇਸ਼ਾਂ (downstream countries) ਲਈ ਇੱਕ ਖ਼ਤਰਨਾਕ ਮਿਸਾਲ ਕਾਇਮ ਕਰੇਗੀ।

Advertisement

ਤਾਜਿਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿੱਚ ਕਰਵਾਈ ਅੰਤਰਰਾਸ਼ਟਰੀ ਜਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਜਲਵਾਯੂ ਪਰਿਵਰਤਨ ਅਤੇ ਵਾਤਾਵਰਨ ਤਾਲਮੇਲ ਮੰਤਰੀ ਡਾ. ਮੁਸਾਦਿਕ ਮਲਿਕ ਨੇ ਭਾਰਤ ’ਤੇ ਸਾਂਝੇ ਪਾਣੀ ਦੇ ਸਰੋਤਾਂ ਦਾ ਸਿਆਸੀਕਰਨ ਕਰਨ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਵਗਣ ਵਾਲੇ ਦਰਿਆਵਾਂ ਦੇ ਮਾਮਲੇ ਵਿੱਚ ਇੱਕਪਾਸੜ ਕਾਰਵਾਈਆਂ ਕਰਨ ਨਾਲ ਜਲ ਸੁਰੱਖਿਆ, ਅੰਨ ਉਤਪਾਦਨ ਅਤੇ ਜਲਵਾਯੂ ਪਰਿਵਰਤਨ ਦੇ ਟਾਕਰੇ ਨਾਲ ਸਬੰਧਤ ਗੰਭੀਰ ਆਲਮੀ ਚੁਣੌਤੀਆਂ ਪੈਦਾ ਹੋ ਸਕਦੀਆਂ ਹਨ।

Advertisement

ਪਾਕਿਸਤਾਨ ਦੇ ਮੰਤਰੀ ਨੇ ਭਾਰਤ ਨੂੰ ਇਸ ਇਤਿਹਾਸਕ ਸਮਝੌਤੇ ਦੀ ਪਾਲਣਾ ਕਰਨ ਅਤੇ international mediation mechanisms ਦਾ ਸਨਮਾਨ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 22 ਅਪਰੈਲ ਨੂੰ ਪਹਿਲਗਾਮ ਵਿੱਚ ਹੋਏ ਦਹਿਸ਼ਤੀ ਹਮਲੇ ਤੋਂ ਇੱਕ ਦਿਨ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਸਖ਼ਤ ਕਦਮ ਚੁੱਕਦਿਆਂ 1960 ਦੇ ਸਿੰਧ ਜਲ ਸਮਝੌਤੇ ਨੂੰ ਮੁਅੱਤਲ ਕਰ ਦਿੱਤਾ ਸੀ। ਪਾਕਿਸਤਾਨ ਨੇ ਭਾਰਤ ਦੇ ਇਸ ਫੈਸਲੇ ਨੂੰ ਖਾਰਜ ਕਰਦਿਆਂ ਚਿਤਾਵਨੀ ਦਿੱਤੀ ਸੀ ਕਿ ਸਮਝੌਤੇ ਤਹਿਤ ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਦੀ ਕਿਸੇ ਵੀ ਕੋਸ਼ਿਸ਼ ਨੂੰ ਜੰਗ ਦੀ ਕਾਰਵਾਈ (act of war) ਵਜੋਂ ਦੇਖਿਆ ਜਾਵੇਗਾ। ਇਹ ਸਮਝੌਤਾ ਵਿਸ਼ਵ ਬੈਂਕ ਦੀ ਵਿਚੋਲਗੀ ਨਾਲ 1960 ਵਿੱਚ ਹੋਇਆ ਸੀ ਜੋ ਦੋਵਾਂ ਦੇਸ਼ਾਂ ਵਿਚਾਲੇ ਸਿੰਧ ਦਰਿਆ ਅਤੇ ਉਸ ਦੀਆਂ ਸਹਾਇਕ ਨਦੀਆਂ ਦੇ ਪਾਣੀ ਦੀ ਵੰਡ ਦੀ ਨਿਗਰਾਨੀ ਕਰਦਾ ਹੈ।

Advertisement
×