ਨਵੀਂ ਦਿੱਲੀ: ਦਿੱਲੀ ਦੇ ਖੁਰਾਕ ਤੇ ਸਪਲਾਈ ਮੰਤਰੀ ਅਤੇ ਬਾਲੀਮਾਰਨ ਦੇ ਵਿਧਾਇਕ ਇਮਰਾਨ ਹੁਸੈਨ ਨੇ ਈਦ-ਉਲ-ਅਜ਼ਹਾ ਦੀਆਂ ਤਿਆਰੀਆਂ ਨੂੰ ਲੈ ਕੇ ਦਿੱਲੀ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਅਤੇ ਦਿੱਲੀ ਜਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਈਦ ਮੌਕੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਸਬੰਧਤ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। -ਪੱਤਰ ਪ੍ਰੇਰਕ