ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਸ਼ੁੱਕਰਵਾਰ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਨੂੰ ਬੁਰਾੜੀ ਟਰਾਂਸਪੋਰਟ ਅਥਾਰਿਟੀ ਦੇ ਆਟੋ ਫਾਇਨਾਂਸਰਾਂ/ਅਣਅਧਿਕਾਰਤ ਡੀਲਰਾਂ ਅਤੇ ਟਾਊਟਾਂ ਨਾਲ ਕਥਿਤ ਭ੍ਰਿਸ਼ਟਾਚਾਰ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਇਹ ਆਦੇਸ਼ ਦਿੱਲੀ ਦੀਆਂ ਕਈ ਆਟੋ ਰਿਕਸ਼ਾ ਯੂਨੀਅਨਾਂ ਦੁਆਰਾ ਦਾਇਰ ਇੱਕ ਅਪਰਾਧਿਕ ਰਿਟ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਦੇ ਆਦੇਸ਼ ਵਿੱਚ ਆਇਆ ਹੈ। ਪਟੀਸ਼ਨ ਵਿੱਚ ਭ੍ਰਿਸ਼ਟਾਚਾਰ ਤੇ ਆਟੋ-ਰਿਕਸ਼ਾ ਚਾਲਕਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਗਿਆ ਸੀ।