DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵੋਟਰ ਸੂਚੀਆਂ 'ਚੋਂ ਨਾਮ ਕੱਟਣ ਦਾ ਮਾਮਲਾ: ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ ਨੋਟਿਸ

ਐੱਸ ਆਈ ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਗਈ ਹੈ ਮੰਗ

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ: ਪੀ ਟੀ ਆਈ
Advertisement

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੌਰਾਨ 13 ਕਰੋੜ ਵੋਟਰਾਂ ਦੇ ਨਾਮ ਕੱਟੇ ਜਾਣ ਅਤੇ ਕਥਿਤ ਬੇਨਿਯਮੀਆਂ ਖਿਲਾਫ ਦਾਖ਼ਲ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਪਟੀਸ਼ਨ ਕਾਂਗਰਸ ਆਗੂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ ਅਤੇ 'ਇੰਡੀਆ' (INDIA) ਗਠਜੋੜ ਦੇ 9 ਹੋਰ ਆਗੂਆਂ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮੌਜੂਦਾ ਐੱਸ ਆਈ ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।

ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਏਮਾਲਿਆ ਬਾਗਚੀ ਦੇ ਬੈਂਚ ਨੇ ਚੋਣ ਕਮਿਸ਼ਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਤੇ ਵਿਵੇਕ ਜੋਸ਼ੀ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਇਸ ਮਾਮਲੇ ਨੂੰ ਪਹਿਲਾਂ ਤੋਂ ਲੰਬਿਤ ਪਟੀਸ਼ਨਾਂ ਨਾਲ ਜੋੜਨ ਦਾ ਹੁਕਮ ਦਿੱਤਾ ਹੈ। ਏ ਆਈ ਐੱਮ ਆਈ ਐੱਮ (AIMIM) ਆਗੂ ਅਸਦੁਦੀਨ ਓਵੈਸੀ ਅਤੇ ਕਾਂਗਰਸ ਨੇਤਾ ਦਿਗਵਿਜੇ ਸਿੰਘ ਦੀਆਂ ਵੱਖਰੀਆਂ ਪਟੀਸ਼ਨਾਂ 'ਤੇ ਵੀ ਨੋਟਿਸ ਜਾਰੀ ਕੀਤੇ ਗਏ ਹਨ। ਉੱਥੇ ਹੀ ਰਾਹੁਲ ਗਾਂਧੀ ਵੱਲੋਂ ਦਾਖ਼ਲ ਪਟੀਸ਼ਨ ਉੱਤੇ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ।

Advertisement

ਵਿਰੋਧੀ ਨੇਤਾਵਾਂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਵੋਟਰਾਂ ਦੇ ਨਾਮ ਕੱਟਣ, ਡੇਟਾਬੇਸ ਤੱਕ ਪਹੁੰਚ ਅਤੇ ਈ ਵੀ ਐੱਮ (EVM) ਪ੍ਰਕਿਰਿਆਵਾਂ ਦਾ ਆਡਿਟ ਕਰਨ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਤਕਨੀਕੀ ਮਾਹਰਾਂ ਦੀ ਇੱਕ ਕਮੇਟੀ ਬਣਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਨੋਟਿਸ ਅਤੇ ਸੁਣਵਾਈ ਦੇ ਕਿਸੇ ਦਾ ਨਾਮ ਨਾ ਕੱਟਿਆ ਜਾਵੇ ਅਤੇ ਪੰਜਾਬ ਸਮੇਤ ਚੋਣਾਂ ਵਾਲੇ ਸੂਬਿਆਂ ਵਿੱਚ ਯੋਗ ਵੋਟਰਾਂ ਨੂੰ ਆਖਰੀ ਮਿਤੀ ਤੱਕ ਨਾਮ ਦਰਜ ਕਰਵਾਉਣ ਦਾ ਮੌਕਾ ਮਿਲੇ।

Advertisement

ਪਟੀਸ਼ਨ ਵਿੱਚ ਸੁਪਰੀਮ ਕੋਰਟ ਨੂੰ ਇਹ ਜਾਂਚ ਕਰਨ ਦੀ ਅਪੀਲ ਕੀਤੀ ਗਈ ਹੈ ਕਿ ਕੀ ਚੋਣ ਪੈਨਲ ਦੇ ਫੈਸਲੇ ਸੰਵਿਧਾਨ ਦੀ ਧਾਰਾ 324, 2023 ਸੀ ਈ ਸੀ ਐਕਟ (CEC Act) ਦੇ ਸੈਕਸ਼ਨ 18 ਅਤੇ 1995 ਦੇ 'ਟੀ ਐੱਨ  ਸ਼ੇਸ਼ਨ' (TN Seshan) ਫੈਸਲੇ ਦੇ ਮੁਤਾਬਕ ਸਨ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੇ ਫਾਈਲ ਰਿਕਾਰਡ, ਮੀਟਿੰਗਾਂ ਦੇ ਵੇਰਵੇ (Minutes), ਐਕਸੈਸ ਲੌਗਸ (Access logs) ਅਤੇ ਜੂਨ ਦੇ ਫੈਸਲਿਆਂ ਨਾਲ ਸਬੰਧਤ ਦਸਤਾਵੇਜ਼ ਪੇਸ਼ ਕਰਨ ਦੇ ਨਾਲ-ਨਾਲ ਬੂਥ ਮੁਤਾਬਕ ਕੱਟੇ ਗਏ ਨਾਵਾਂ ਦੀ ਸੂਚੀ ਕਾਰਨਾਂ ਸਮੇਤ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ਹੈ।

ਇਹ ਪਟੀਸ਼ਨ ਅਜਿਹੇ ਸਮੇਂ ਦਾਇਰ ਕੀਤੀ ਗਈ ਹੈ ਜਦੋਂ ਇੱਕ ਦਿਨ ਪਹਿਲਾਂ ਹੀ ਚੀਫ਼ ਜਸਟਿਸ ਨੇ 'ਵੋਟ ਚੋਰੀ' ਦੇ ਦੋਸ਼ਾਂ ਅਤੇ ਐੱਸ ਆਈ ਆਰ ਮੁੱਦਿਆਂ 'ਤੇ ਰਾਹੁਲ ਗਾਂਧੀ ਅਤੇ ਖੜਗੇ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਕਿਉਂਕਿ ਇਹ ਮਾਮਲਾ ਅਦਾਲਤ ਵਿੱਚ ਲੰਬਿਤ ਹੈ। ਹੋਰਨਾਂ ਪਟੀਸ਼ਨਕਰਤਾਵਾਂ ਵਿੱਚ ਅਖਿਲੇਸ਼ ਯਾਦਵ, ਤੇਜਸਵੀ ਯਾਦਵ, ਸੁਪ੍ਰੀਆ ਸੁਲੇ, ਸੰਜੇ ਰਾਊਤ, ਡੀ. ਰਾਜਾ, ਸੌਗਤ ਰਾਏ, ਮਹੂਆ ਮਾਝੀ, ਸੀ ਪੀ ਆਈ (ਐੱਮ) ਆਗੂ ਐੱਮ ਏ ਬੇਬੀ ਅਤੇ ਆਈ ਯੂ ਐੱਮ ਐੱਲ ਆਗੂ ਈ ਟੀ ਮੁਹੰਮਦ ਬਸ਼ੀਰ ਸ਼ਾਮਲ ਹਨ।

Advertisement
×