ਦਿੱਲੀ-ਐੱਨਸੀਆਰ ਵਿੱਚ ਦੂਜੇ ਦਿਨ ਵੀ ਪਿਆ ਮੀਂਹ

ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ; ਅਗਲੇ ਦਿਨਾਂ ਵਿੱਚ ਛਰਾਟੇਦਾਰ ਮੀਂਹ ਦੀ ਪੇਸ਼ੀਨਗੋਈ

ਦਿੱਲੀ-ਐੱਨਸੀਆਰ ਵਿੱਚ ਦੂਜੇ ਦਿਨ ਵੀ ਪਿਆ ਮੀਂਹ

ਗੁਰੂਗ੍ਰਾਮ ਵਿੱਚ ਦਿੱਲੀ-ਗੁਰੂਗ੍ਰਾਮ ਐਕਸਪ੍ਰੈੱਸ ’ਤੇ ਮੀਂਹ ਦੌਰਾਨ ਆਪਣੀ ਮੰਜ਼ਿਲ ਵੱਲ ਜਾਂਦੇ ਹੋਏ ਮੋਟਰਸਾਈਕਲ ਸਵਾਰ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 1 ਜੁਲਾਈ

ਦਿੱਲੀ-ਐਨਸੀਆਰ ਵਿੱਚ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ ਤੇ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਦੌਰਾਨ ਇਸ ਖਿੱਤੇ ਵਿੱਚ ਛਰਾਟੇਦਾਰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਅੱਜ ਦਿੱਲੀ ਦੇ ਕਈ ਇਲਾਕਿਆਂ ਵਿੱਚ ਹਲਕਾ ਤੋਂ ਦਰਮਿਆਨਾ ਮੀਂਹ ਪਿਆ। ਦਿੱਲੀ ਵਾਸੀ ਸ਼ੁੱਕਰਵਾਰ ਸਵੇਰੇ ਠੰਢੇ ਮੌਸਮ ਵਿੱਚ ਜਾਗੇ ਤੇ ਦਿਨ ਭਰ ਅਸਮਾਨ ਵਿੱਚ ਬੱਦਲ ਸੂਰਜ ਨਾਲ ਲੁੱਕਣ-ਮੀਟੀ ਖੇਡਦੇ ਰਹੇ। ਜਾਣਕਾਰੀ ਮੁਤਾਬਿਕ ਫਰੀਦਾਬਾਦ, ਗੁਰੂਗ੍ਰਾਮ, ਨੋਇਡਾ, ਗਾਜ਼ੀਆਬਾਦ, ਪਲਵਲ ਤੇ ਬਲੱਭਗੜ੍ਹ ਵਿੱਚ ਵੀ ਮੀਂਹ ਦਾ ਦੌਰਾ ਰੁਕ-ਰੁਕ ਕੇ ਜਾਰੀ ਰਿਹਾ। ਹਵਾ ਸ਼ੁੱਧਤਾ ਅੰਕ (ਏਕਿਊਆਈ) 60 ਸੀ ਜੋ ਤਸੱਲੀਬਖ਼ਸ਼ ਵਰਗ ਵਿੱਚ ਆਉਂਦਾ ਹੈ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦੇ ਆਸਪਾਸ ਸੀ ਜਦੋਂ ਕਿ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਪੰਜ ਡਿਗਰੀ ਘੱਟ ਹੈ। ਰਾਜਧਾਨੀ ਵਿੱਚ ਭਾਰੀ ਮੀਂਹ ਕਾਰਨ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੁਝ ਡਿਗਰੀ ਦੀ ਗਿਰਾਵਟ ਆਈ ਹੈ। ਆਈਐਮਡੀ ਦੇ ਅੰਕੜਿਆਂ ਅਨੁਸਾਰ ਜੂਨ ਮਹੀਨੇ ਦੌਰਾਨ ਸਫਦਰਜੰਗ ਮੌਸਮ ਕੇਂਦਰ ਵਿੱਚ 141.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ ਜੋ ਕਿ ਮਹੀਨੇ ਲਈ 74.1 ਮਿਲੀਮੀਟਰ ਦੀ ਆਮ ਮਾਤਰਾ ਦੇ ਮੁਕਾਬਲੇ 91 ਫ਼ੀਸਦ ਵੱਧ ਹੈ। ਵੀਰਵਾਰ ਸਵੇਰੇ 8.30 ਵਜੇ ਤੋਂ ਸ਼ੁੱਕਰਵਾਰ ਸਵੇਰੇ 8.30 ਵਜੇ ਤੱਕ ਦੇ 24 ਘੰਟਿਆਂ ਵਿੱਚ ਸਫਦਰਜੰਗ ਮੌਸਮ ਕੇਂਦਰ ਨੇ 117.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਹੈ। 30 ਜੂਨ ਤੱਕ ਲਗਭਗ 67 ਫੀਸਦੀ ਬਾਰਿਸ਼ ਦੀ ਕਮੀ ਸੀ। ਆਈਐਮਡੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਨੂੰ ਰਾਜਸਥਾਨ ਅਤੇ ਸਾਰੇ ਪੰਜਾਬ ਅਤੇ ਹਰਿਆਣਾ ਦੇ ਕੁਝ ਹੋਰ ਹਿੱਸਿਆਂ ਵਿੱਚ ਦੱਖਣ-ਪੱਛਮੀ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। 2 ਤੋਂ 7 ਜੁਲਾਈ ਤੱਕ ਦਿੱਲੀ ਵਿੱਚ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦਾ ਅਨੁਮਾਨ ਹੈ। ਅਗਲੇ ਛੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ ਜਦੋਂ ਕਿ ਘੱਟੋ-ਘੱਟ ਤਾਪਮਾਨ 23 ਜਾਂ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਸ਼ੁੱਕਰਵਾਰ ਸਵੇਰੇ 8.30 ਵਜੇ ਤਾਪਮਾਨ 27.4 ਡਿਗਰੀ ਸੈਲਸੀਅਸ ਦੇ ਆਸ-ਪਾਸ ਸੀ ਜਦੋਂ ਕਿ ਨਮੀ 93 ਫੀਸਦੀ ਦੇ ਕਰੀਬ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All