ਨਵੀਂ ਦਿੱਲੀ, 12 ਜੂਨ
ਦਿੱਲੀ, ਨੋਇਡਾ ਤੇ ਗੁਰੂਗਰਾਮ ਵਿੱਚ ਅਗਲੇ ਕੁਝ ਘੰਟਿਆਂ ਵਿਚ ਮੀਂਹ ਪਵੇਗਾ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਮੱਧ ਪ੍ਰਦੇਸ਼ ਦੇ ਛੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਵੇਗਾ। ਵਿਭਾਗ ਨੇ ਇਨ੍ਹਾਂ ਖੇਤਰਾਂ ਵਿਚ ਓਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿਚ ਮੌਨਸੂਨ ਅਗਾਊਂ ਪੁੱਜ ਗਈ ਹੈ ਜਿਸ ਕਾਰਨ ਕਈ ਖੇਤਰਾਂ ਵਿਚ ਭਾਰੀ ਮੀਂਹ ਪਵੇਗਾ।