DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Janakpuri rape case: ਹਾਈ ਕੋਰਟ ਵੱਲੋਂ ਕੇਅਰਟੇਕਰ ਦੀ ਜ਼ਮਾਨਤ ਰੱਦ 

Janakpuri rape case: ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਪੱਛਮੀ ਦਿੱਲੀ ਦੇ ਜਨਕਪੁਰੀ ਸਥਿਤ ਇੱਕ ਨਿੱਜੀ ਸਕੂਲ ਵਿੱਚ ਤਿੰਨ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਦੋਸ਼ੀ 57 ਸਾਲਾ ਕੇਅਰਟੇਕਰ ਲਲਿਤ ਕੁਮਾਰ ਨੂੰ ਦਿੱਤੀ ਜ਼ਮਾਨਤ ਰੱਦ ਕਰ ਦਿੱਤੀ ਅਤੇ ਉਸ ਨੂੰ 1...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Janakpuri rape case: ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਪੱਛਮੀ ਦਿੱਲੀ ਦੇ ਜਨਕਪੁਰੀ ਸਥਿਤ ਇੱਕ ਨਿੱਜੀ ਸਕੂਲ ਵਿੱਚ ਤਿੰਨ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਦੋਸ਼ੀ 57 ਸਾਲਾ ਕੇਅਰਟੇਕਰ ਲਲਿਤ ਕੁਮਾਰ ਨੂੰ ਦਿੱਤੀ ਜ਼ਮਾਨਤ ਰੱਦ ਕਰ ਦਿੱਤੀ ਅਤੇ ਉਸ ਨੂੰ 1 ਜੁਲਾਈ ਦੁਪਹਿਰ 2 ਵਜੇ ਪੋਕਸੋ ਅਦਾਲਤ ਅੱਗੇ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ।

ਜਸਟਿਸ ਵਿਨੋਦ ਕੁਮਾਰ ਦੀ ਛੁੱਟੀਆਂ ਵਾਲੀ ਬੈਂਚ ਨੇ ਦਿੱਲੀ ਪੁਲੀਸ ਅਤੇ ਸ਼ਿਕਾਇਤਕਰਤਾ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤਾ। ਦੋਵਾਂ ਨੇ 7 ਮਈ ਨੂੰ ਟਰਾਇਲ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦਿੱਤੀ ਸੀ।

Advertisement

ਸੁਣਵਾਈ ਦੌਰਾਨ ਪੁਲੀਸ ਵੱਲੋਂ ਪੇਸ਼ ਵਧੀਕ ਸਾਲਿਸਟਰ ਜਨਰਲ ਐਸ.ਵੀ.ਰਾਜੂ ਨੇ ਦਲੀਲ ਦਿੱਤੀ ਕਿ ਇਹ ਪੋਕਸੋ ਐਕਟ ਦੀ ਧਾਰਾ 6 ਤਹਿਤ ਗੰਭੀਰ ਜਿਨਸੀ ਸ਼ੋਸ਼ਣ ਦਾ ਮਾਮਲਾ ਹੈ, ਜਿਸ ਵਿੱਚ ਘੱਟੋ-ਘੱਟ 20 ਸਾਲ ਦੀ ਸਜ਼ਾ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਬੱਚੀ ਨੇ ਮੁਲਜ਼ਮ ਦੀ ਪਛਾਣ ਕਰਕੇ ਉਸ ਖ਼ਿਲਾਫ਼ ਸਪੱਸ਼ਟ ਦੋਸ਼ ਲਗਾਏ ਹਨ।

Advertisement

ਦੂਜੇ ਪਾਸੇ, ਮੁਲਜ਼ਮ ਦੇ ਵਕੀਲ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਮਾਮਲੇ ਦੇ ਬੁਨਿਆਦੀ ਤੱਥ ਟਿਕਦੇ ਨਹੀਂ ਹਨ।

ਇਹ ਮਾਮਲਾ 1 ਮਈ ਨੂੰ ਸਾਹਮਣੇ ਆਇਆ ਸੀ, ਜਦੋਂ ਬੱਚੀ ਦੀ ਮਾਂ ਨੇ ਜਨਕਪੁਰੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਮੁਤਾਬਕ, 30 ਅਪਰੈਲ ਨੂੰ ਸਕੂਲ ਵਿੱਚ ਦਾਖ਼ਲੇ ਦੇ ਦੂਜੇ ਦਿਨ ਬੱਚੀ ਨੂੰ ਸਕੂਲ ਦੇ ਇੱਕ ਇਕਾਂਤ ਸਥਾਨ ’ਤੇ ਲਿਜਾ ਕੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ ਗਿਆ।

ਪੁਲੀਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64(1) ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਕੇਸ ਦਰਜ ਕਰਕੇ 1 ਮਈ ਨੂੰ ਕੇਅਰਟੇਕਰ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ, ਪਰ 7 ਮਈ ਨੂੰ ਦੁਆਰਕਾ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।

ਇਸ ਮਾਮਲੇ ਨੂੰ ਲੁਕਾਉਣ ਦੇ ਦੋਸ਼ ਹੇਠ ਇੱਕ ਅਧਿਆਪਕਾ ਨੂੰ ਵੀ 14 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Advertisement
×