DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jantar Mantar Protest: 3 ਮਹਿਲਾ ਪੱਤਰਕਾਰਾਂ ਵੱਲੋਂ ਪੁਲੀਸ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼, ਕਰਾਈਮ ਬਰਾਂਚ ਵੱਲੋਂ ਜਾਂਚ ਜਾਰੀ

ਰਾਹੁਲ ਗਾਂਧੀ ਅਤੇ ਪ੍ਰੈੱਸ ਕਲੱਬ ਆਫ਼ ਇੰਡੀਆ ਨੇ ਚੁੱਕੇ ਗੰਭੀਰ ਸਵਾਲ; ਦਿੱਲੀ ਪੁਲੀਸ ਤੋਂ ਤੁਰੰਤ ਕਾਰਵਾਈ ਦੀ ਮੰਗ

  • fb
  • twitter
  • whatsapp
  • whatsapp
featured-img featured-img
3 ਮਹਿਲਾ ਪੱਤਰਕਾਰਾਂ ਵੱਲੋਂ ਪੁਲੀਸ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼, ਕਰਾਈਮ ਬਰਾਂਚ ਵੱਲੋਂ ਜਾਂਚ ਜਾਰੀ
Advertisement

ਦਿੱਲੀ ਦੇ ਜੰਤਰ-ਮੰਤਰ ’ਤੇ 3 ਅਕਤੂਬਰ ਨੂੰ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਤਿੰਨ ਮਹਿਲਾ ਪੱਤਰਕਾਰਾਂ ਵੱਲੋਂ ਡਿਊਟੀ ’ਤੇ ਤੈਨਾਤ ਪੁਲੀਸ ਕਰਮਚਾਰੀਆਂ ’ਤੇ ਜਿਨਸੀ ਸ਼ੋਸ਼ਣ (ਯੌਨ ਉਤਪੀੜਨ) ਦੇ ਗੰਭੀਰ ਦੋਸ਼ ਲਗਾਏ ਗਏ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਤੇ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਨਵੀਂ ਦਿੱਲੀ ਜ਼ਿਲ੍ਹਾ ਪੁਲੀਸ ਨੇ ਇਹ ਸ਼ਿਕਾਇਤਾਂ ਦਿੱਲੀ ਪੁਲੀਸ ਦੀ ਕਰਾਈਮ ਬਰਾਂਚ (ਅਪਰਾਧ ਸ਼ਾਖਾ) ਨੂੰ ਤਬਦੀਲ ਕਰ ਦਿੱਤੀਆਂ ਹਨ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਐਤਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਤੈਨਾਤ ਪੁਲੀਸ ਵਾਲਿਆਂ ਖ਼ਿਲਾਫ਼ ਮਹਿਲਾ ਪੱਤਰਕਾਰਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ। ਪਾਰਦਰਸ਼ੀ ਜਾਂਚ ਲਈ ਇਹ ਮਾਮਲਾ ਕਰਾਈਮ ਬਰਾਂਚ ਨੂੰ ਸੌਂਪਿਆ ਗਿਆ ਹੈ, ਜੋ ਇਨ੍ਹਾਂ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਸ਼ਿਕਾਇਤਕਰਤਾ ਮਹਿਲਾ ਪੱਤਰਕਾਰਾਂ ਸਮੇਤ ਸਬੰਧਤ ਵਿਅਕਤੀਆਂ ਦੇ ਬਿਆਨ ਕਲਮਬੱਧ ਕਰੇਗੀ।

Advertisement

ਦੂਜੇ ਪਾਸੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਜੰਤਰ-ਮੰਤਰ 'ਤੇ ਮਹਿਲਾ ਪੱਤਰਕਾਰ ਨੇ ਪੁਲੀਸ ਅਧਿਕਾਰੀ 'ਤੇ ਬਦਸਲੂਕੀ ਦੇ ਦੋਸ਼ ਲਾਏ ਹਨ ਅਤੇ ਸੈਂਕੜੇ ਪੱਤਰਕਾਰ ਘੰਟਿਆਂ ਤੋਂ ਸਿਰਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ, ਪਰ ਪੁਲੀਸ ਆਪਣੀ ਮੁਢਲੀ ਜ਼ਿੰਮੇਵਾਰੀ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਦਰਸ਼ਨਕਾਰੀ ਮਹਿਲਾਵਾਂ ਨਾਲ ਦੁਰਵਿਹਾਰ ਕੀਤਾ ਗਿਆ, ਕੈਮਰੇ ਖੋਹੇ ਗਏ ਅਤੇ ਪੱਤਰਕਾਰਾਂ ਨੂੰ ਧੂਹਿਆ ਗਿਆ।

Advertisement

ਰਾਹੁਲ ਗਾਂਧੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਨਿਸ਼ਾਨਾ ਸਾਧਦਿਆਂ ਸਵਾਲ ਕੀਤਾ, "ਦਿੱਲੀ ਦੀਆਂ ਮਹਿਲਾਵਾਂ ਅਤੇ ਵਿਦਿਆਰਥਣਾਂ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ, ਪਰ ਜਿਸ ਦਿੱਲੀ ਪੁਲੀਸ ’ਤੇ ਸੁਰੱਖਿਆ ਦੀ ਜ਼ਿੰਮੇਵਾਰੀ ਹੈ, ਉਹੀ ਮਹਿਲਾਵਾਂ ’ਤੇ ਹੱਥ ਚੁੱਕ ਰਹੀ ਹੈ। ਮਹਿਲਾ ਦੀ ਸ਼ਿਕਾਇਤ ਦਰਜ ਕਰਨ ਤੋਂ ਡਰਨ ਵਾਲੀ ਸਰਕਾਰ ਆਖ਼ਰ ਕਿਸ ਦੀ ਹਿਫ਼ਾਜ਼ਤ ਕਰ ਰਹੀ ਹੈ? ਦਿੱਲੀ ਪੁਲੀਸ ਗ੍ਰਹਿ ਮੰਤਰਾਲੇ ਅਧੀਨ ਆਉਂਦੀ ਹੈ, ਇਸ ਲਈ ਅਮਿਤ ਸ਼ਾਹ ਜੀ ਨੂੰ ਹੀ ਜਵਾਬ ਦੇਣਾ ਪਵੇਗਾ।”

ਇਸ ਦੌਰਾਨ ਪ੍ਰੈੱਸ ਕਲੱਬ ਆਫ਼ ਇੰਡੀਆ ਨੇ ਵੀ ਬਿਆਨ ਜਾਰੀ ਕਰਕੇ ਪੁਲੀਸ ਕਾਰਵਾਈ ਅਤੇ ਜੰਤਰ-ਮੰਤਰ ਦੇ ਆਸ-ਪਾਸ ਇੰਟਰਨੈੱਟ ਸੇਵਾਵਾਂ ਠੱਪ ਕਰਨ ਦੇ ਫੈਸਲੇ ’ਤੇ ਡੂੰਘੀ ਚਿੰਤਾ ਤੇ ਦੁੱਖ ਪ੍ਰਗਟਾਇਆ ਹੈ। ਸੰਸਥਾ ਨੇ ਆਖਿਆ ਕਿ ਮੁੱਖ ਚੋਣ ਕਮਿਸ਼ਨਰ ਵਿਰੁੱਧ ਹੋ ਰਹੇ ਪ੍ਰਦਰਸ਼ਨ ਨੂੰ ਕਵਰ ਕਰ ਰਹੇ ਪੱਤਰਕਾਰਾਂ ਨਾਲ ਅਜਿਹਾ ਵਤੀਰਾ ਲੋਕਤੰਤਰ ਵਿੱਚ ਸਵੀਕਾਰਯੋਗ ਨਹੀਂ ਹੈ। ਪੱਤਰਕਾਰਾਂ ਨੂੰ ਬਿਨਾਂ ਕਿਸੇ ਡਰ ਤੋਂ ਸੁਤੰਤਰਤਾ ਨਾਲ ਕੰਮ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ। ਪ੍ਰੈੱਸ ਕਲੱਬ ਨੇ ਦਿੱਲੀ ਪੁਲੀਸ ਤੋਂ ਮਹਿਲਾ ਪੱਤਰਕਾਰ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਨ ਅਤੇ ਮੀਡੀਆਕਰਮੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

Advertisement
×