DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਸਵੰਤ ਬਿੱਟੂ ਅਕਾਲੀ ਦਲ ਦਿੱਲੀ ਸਟੇਟ ’ਚ ਸ਼ਾਮਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਵਿਚਾਰਧਾਰਾ ਪੰਥਕ ਸੇਵਾ, ਸਿੱਖ ਕੌਮ ਦੇ ਹੱਕਾਂ ਦੀ ਰਾਖੀ ਅਤੇ ਗੁਰੂਆਂ ਦੀਆਂ...

  • fb
  • twitter
  • whatsapp
  • whatsapp
featured-img featured-img
ਪਾਰਟੀ ਵਿੱਚ ਜਸਵੰਤ ਸਿੰਘ ਬਿੱਟੂ ਦਾ ਸਵਾਗਤ ਕਰਦੇ ਹੋਏ ਹਰਮੀਤ ਸਿੰਘ ਕਾਲਕਾ। -ਫੋਟੋ: ਦਿਓਲ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਵਿਚਾਰਧਾਰਾ ਪੰਥਕ ਸੇਵਾ, ਸਿੱਖ ਕੌਮ ਦੇ ਹੱਕਾਂ ਦੀ ਰਾਖੀ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਹੈ। ਕਾਲਕਾ ਨੇ ਵਾਰਡ ਨੰਬਰ 35 ਦੇ ਪ੍ਰਮੁੱਖ ਸਮਾਜ ਸੇਵਕ ਜਸਵੰਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਦੇ ਦਲ ਵਿੱਚ ਸ਼ਾਮਲ ਹੋਣ ਮੌਕੇ ਕਿਹਾ ਕਿ ਇਸ ਦਲ ਦੇ ਗਠਨ ਸਮੇਂ ਹੀ ਇਹ ਐਲਾਨ ਕੀਤਾ ਗਿਆ ਸੀ ਕਿ ਪੰਥਕ ਸੋਚ ਰੱਖਣ ਵਾਲੇ ਹਰ ਵਿਅਕਤੀ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਬਿੱਟੂ ਅਤੇ ਉਨ੍ਹਾਂ ਦੀ ਟੀਮ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਪਾਰਟੀ ਦੀ ਕਾਰਗੁਜ਼ਾਰੀ ਅਤੇ ਸੇਵਾ ਭਾਵਨਾ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜ ਰਹੇ ਹਨ। ਉਨ੍ਹਾਂ ਜਸਵੰਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਪੰਥ, ਪੰਜਾਬੀਅਤ ਅਤੇ ਸਮਾਜ ਦੀ ਚੜ੍ਹਦੀਕਲਾ ਲਈ ਮਿਲ ਕੇ ਕੰਮ ਕਰਨਗੇ ਅਤੇ ਪਾਰਟੀ ਦੇ ਸੇਵਾ ਮਿਸ਼ਨ ਨੂੰ ਹੋਰ ਅੱਗੇ ਵਧਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਕਾਰਜਾਂ ਨੂੰ ਹੋਰ ਗਤੀ ਪ੍ਰਾਪਤ ਹੋਵੇਗੀ। ਸਮਾਗਮ ਵਿੱਚ ਐੱਮ ਪੀ ਐੱਸ ਚੱਢਾ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਦਿੱਲੀ ਸਟੇਟ ਦੇ ਸਰਪ੍ਰਸਤ ਸ਼ਮਸ਼ੇਰ ਸਿੰਘ ਸੰਧੂ, ਭੁਪਿੰਦਰ ਸਿੰਘ ਭੁੱਲਰ ਸਣੇ ਹੋਰ ਆਗੂ ਹਾਜ਼ਰ ਸਨ।

Advertisement
Advertisement
×