ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦਾ ਦੇਹਾਂਤ

ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦਾ ਦਿੱਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਦੇਹ ਅੱਜ ਸਵੇਰੇ ਰਾਂਚੀ ਲਿਆਂਦੀ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਝਾਰਖੰਡ ਮੁਕਤੀ ਮੋਰਚਾ (JMM) ਨੇਤਾ ਦੀ ਦੇਹ ਦਿੱਲੀ ਤੋਂ ਰਾਂਚੀ...
Advertisement
ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦਾ ਦਿੱਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਦੇਹ ਅੱਜ ਸਵੇਰੇ ਰਾਂਚੀ ਲਿਆਂਦੀ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਝਾਰਖੰਡ ਮੁਕਤੀ ਮੋਰਚਾ (JMM) ਨੇਤਾ ਦੀ ਦੇਹ ਦਿੱਲੀ ਤੋਂ ਰਾਂਚੀ ਦੇ ਬਿਰਸਾ ਮੁੰਡਾ ਹਵਾਈ ਅੱਡੇ ’ਤੇ ਲਿਆਂਦੀ ਗਈ ਅਤੇ ਇਸ ਨੂੰ ਵਿਧਾਨ ਸਭਾ ਕੰਪਲੈਕਸ ਵਿੱਚ ਰੱਖਿਆ ਗਿਆ, ਜਿੱਥੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। JMM ਅਤੇ ਕਾਂਗਰਸ ਦੇ ਕਈ ਨੇਤਾ ਹਵਾਈ ਅੱਡੇ ’ਤੇ ਪਹੁੰਚੇ ਅਤੇ ਸ਼ਰਧਾਂਜਲੀ ਭੇਟ ਕੀਤੀ।

ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਰਾਮਦਾਸ ਸੋਰੇਨ ਦਾ ਸ਼ੁੱਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ ਸੀ। ਸੋਰੇਨ ਨੇ ਨਿੱਜੀ ਸਕੱਤਰ ਅਜੈ ਸਿਨਹਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦੀ ਦੇਹ ਨੂੰ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਘਾਟਸ਼ਿਲਾ ਲਿਜਾਇਆ ਜਾਵੇਗਾ, ਜਿੱਥੇ ਇਸ ਨੂੰ ਮਊ ਭੰਡਾਰ ਮੈਦਾਨ ਅਤੇ ਜੇਐੱਮਐੱਮ ਕੈਂਪ ਦਫ਼ਤਰ ਵਿੱਚ ਰੱਖਿਆ ਜਾਵੇਗਾ।

Advertisement

JMM ਨੇਤਾ ਨੂੰ ਦੋ ਅਗਸਤ ਨੂੰ ਘਰ ਵਿੱਚ ਬਾਥਰੂਮ ’ਚ ਡਿੱਗਣ ਮਗਰੋਂ ਜਮਸ਼ੇਦਪੁਰ ਤੋਂ ਕੌਮੀ ਰਾਜਧਾਨੀ ਦੇ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਸੋਰੇਨ (62) ਦੀ ਹਾਲਤ ਗੰਭੀਰ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ।

 

 

Advertisement
Tags :
Jharkhand Education Minister Ramdas Sorenpunjabi news latestpunjabi news updatePunjabi Tribune NewsRamdas Soren