ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੇਡੀਓ ’ਤੇ ਪ੍ਰਸਾਰਿਤ ਹੋਣ ਵਾਲੇ ਆਪਣੇ ਮਹੀਨੇਵਾਰ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕਰਨ ਲਈ ਉਨ੍ਹਾਂ ਦਾ ਸਮੂਹ ਸਿੱਖਾਂ ਵੱਲੋਂ ਧੰਨਵਾਦ ਕੀਤਾ ਹੈ । ਜਗਦੀਪ ਸਿੰਘ ਕਾਹਲੋਂ ਨੇ ਹਰਿਆਣਾ ਦੇ ਮੁੱਖ ਮੰਤਰੀ ਦਾ ਵੀ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਪਾਣੀਪਤ ਜ਼ਿਲ੍ਹੇ ਦੇ ਪਿੰਡ ਬਾਬਰਪੁਰ ਦਾ ਨਾਂ ਬਦਲ ਕੇ ਸ੍ਰੀ ਗੁਰੂ ਨਾਨਕ ਦੇਵ ਦੇ ਨਾਂ ਨੂੰ ਸਮਰਪਿਤ ਕੀਤਾ ਹੈ । ਇਸ ਪਿੰਡ ਦਾ ਨਾਂ ਹੁਣ ‘ਗੁਰੂ ਨਾਨਕ ਪੁਰਾ’ ਰੱਖਣ ਦਾ ਐਲਾਨ ਕੀਤਾ ਗਿਆ ਹੈ ।