ਗੁਰਦੁਆਰੇ ਦੇ ਹਾਲ ਦੀ ਕਾਰ ਸੇਵਾ ਸਮਾਪਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਬੀਤੀ ਸ਼ਾਮ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਬੀਤੀ ਸ਼ਾਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿੱਚ ਮੁੱਖ ਦਰਬਾਰ ਸਾਹਿਬ ਦਾ ਸੁੰਦਰੀਕਰਨ ਕੀਤੇ ਜਾਣ ਤੋਂ ਬਾਅਦ ਇਸ ਨੂੰ ਸੰਗਤ ਨੂੰ ਸਮਰਪਿਤ ਕਰਨ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬਾਬਾ ਬਚਨ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਮੁੱਖ ਹਾਲ ਦੇ ਸੁੰਦਰੀਕਰਨ ਦੀ ਇਹ ਸੇਵਾ ਸਮਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਲਈ ਕੁਆਰਟਰ, ਬਾਲਾ ਸਾਹਿਬ ਹਸਪਤਾਲ ਦੀ ਸੇਵਾ ਸਣੇ ਵੱਖ-ਵੱਖ ਕਾਰਜ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਇਹ ਕਾਰਜ ਹਮੇਸ਼ਾ ਨੇਪਰੇ ਚੜ੍ਹੇ ਹਨ ਅਤੇ ਭਵਿੱਖ ਵਿਚ ਵੀ ਚੜ੍ਹਨਗੇ ਕਿਉਂਕਿ ਸੰਗਤ ਹਮੇਸ਼ਾ ਦਸਵੰਧ ਦਿੰਦੀ ਰਹੀ ਹੈ।
Advertisement
Advertisement