ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 16 ਤੋਂ
ਪੱਤਰ ਪ੍ਰੇਰਕ ਨਵੀਂ ਦਿੱਲੀ, 13 ਮਾਰਚ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 16 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕਰੀਬ 10 ਸਾਲ ਪਹਿਲਾਂ ਇਸ ਦੀ ਕਾਰ ਸੇਵਾ ਕੀਤੀ ਗਈ ਸੀ ਅਤੇ ਹੁਣ...
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਮਾਰਚ
Advertisement
ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 16 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕਰੀਬ 10 ਸਾਲ ਪਹਿਲਾਂ ਇਸ ਦੀ ਕਾਰ ਸੇਵਾ ਕੀਤੀ ਗਈ ਸੀ ਅਤੇ ਹੁਣ ਦੁਬਾਰਾ ਇਹ ਕੀਤੀ ਜਾ ਰਹੀ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਕਾਰ ਸੇਵਾ ਸੰਪਰਦਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਨੂੰ ਇਹ ਸੇਵਾ ਸੌਂਪੀ ਗਈ ਹੈ ਜਿਨ੍ਹਾਂ ਵੱਲੋਂ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਇਹ ਸੇਵਾ 16 ਮਾਰਚ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਇਸ ਮੌਕੇ ‘ਤੇ ਅਨੇਕ ਸੰਪਰਦਾਵਾਂ ਤੋਂ ਸੰਤ ਮਹਾਂਪੁਰਸ਼ ਅਤੇ ਉੱਘੀਆਂ ਸ਼ਖਸੀਅਤਾਂ ਮੌਜੂਦ ਰਹਿਣਗੀਆਂ।
Advertisement