ਕਰੂਰ ਭਗਦੜ ਮਾਮਲਾ: ਸੁਪਰੀਮ ਕੋਰਟ ਵੱਲੋਂ ਟੀ ਵੀ ਕੇ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
Karur stampede case: SC reserves order on pleas filed by TVK, other political parties ਸੁਪਰੀਮ ਕੋਰਟ ਨੇ ਅਦਾਕਾਰ ਵਿਜੈ ਦੀ ਪਾਰਟੀ ਟੀ ਵੀ ਕੇ (ਤਾਮਿਲਗਾ ਵੇਤਰੀ ਕੜਗਮ), ਮ੍ਰਿਤਕਾਂ ਦੇ ਪਰਿਵਾਰਾਂ ਅਤੇ ਹੋਰ ਧਿਰਾਂ ਵਲੋਂ ਦਾਇਰ ਵੱਖ-ਵੱਖ ਪਟੀਸ਼ਨਾਂ ’ਤੇ ਆਪਣਾ...
Karur stampede case: SC reserves order on pleas filed by TVK, other political parties ਸੁਪਰੀਮ ਕੋਰਟ ਨੇ ਅਦਾਕਾਰ ਵਿਜੈ ਦੀ ਪਾਰਟੀ ਟੀ ਵੀ ਕੇ (ਤਾਮਿਲਗਾ ਵੇਤਰੀ ਕੜਗਮ), ਮ੍ਰਿਤਕਾਂ ਦੇ ਪਰਿਵਾਰਾਂ ਅਤੇ ਹੋਰ ਧਿਰਾਂ ਵਲੋਂ ਦਾਇਰ ਵੱਖ-ਵੱਖ ਪਟੀਸ਼ਨਾਂ ’ਤੇ ਆਪਣਾ ਫੈਸਲਾ ਅੱਜ ਰਾਖਵਾਂ ਰੱਖ ਲਿਆ ਹੈ। ਇਸ ਪਟੀਸ਼ਨ ਵਿਚ ਮਦਰਾਸ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ਵਿਚ ਕਰੂਰ ਭਗਦੜ ਦੀ ਜਾਂਚ ਲਈ ਸਿੱਟ ਦਾ ਗਠਨ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਅਦਾਕਾਰ ਵਿਜੈ ਦੀ ਰੈਲੀ ਮੌਕੇ 27 ਸਤੰਬਰ ਨੂੰ ਕਰੂਰ ਵਿਚ ਭਗਦੜ ਮਚ ਗਈ ਸੀ ਜਿਸ ਵਿਚ 41 ਜਣਿਆਂ ਦੀ ਮੌਤ ਹੋ ਗਈ ਸੀ।
ਜਸਟਿਸ ਜੇ ਕੇ ਮਹੇਸ਼ਵਰੀ ਅਤੇ ਐਨਵੀ ਅੰਜਾਰੀਆ ਦੇ ਬੈਂਚ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਤਾਮਿਲਨਾਡੂ ਸਰਕਾਰ ਨੂੰ ਆਪਣਾ ਫੈਸਲਾ ਰਾਖਵਾਂ ਰੱਖਣ ਤੋਂ ਪਹਿਲਾਂ ਪੀੜਤਾਂ ਵਲੋਂ ਦਾਇਰ ਪਟੀਸ਼ਨਾਂ ਦੇ ਜਵਾਬ ਵਿੱਚ ਜਵਾਬੀ ਹਲਫਨਾਮਾ ਦਾਇਰ ਕਰਨ ਲਈ ਕਿਹਾ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 8 ਅਕਤੂਬਰ ਨੂੰ ਟੀ ਵੀ ਕੇ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਸੀ।