ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ‘ਕਵੀ ਦਰਬਾਰ’ ਅੱਜ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਸਾਥੀ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਕਵੀ ਦਰਬਾਰ’ ਭਲਕੇ 23 ਅਗਸਤ ਨੂੰ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਸਾਥੀ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਕਵੀ ਦਰਬਾਰ’ ਭਲਕੇ 23 ਅਗਸਤ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਕਵੀ ਦਰਵਾਰ ਵਿੱਚ ਸ਼ੁਕਰਗੁਜ਼ਾਰ ਸਿੰਘ ਜੰਡਿਆਲਾ ਗੁਰੂ, ਗੁਰਚਚਨ ਸਿੰਘ ਚਰਨ, ਹਰੀ ਸਿੰਘ ਜਾਚਕ, ਦੀਪ ਸਿੰਘ ਲੁਧਿਆਣਾ ਅਤੇ ਹੋਰ ਪ੍ਰਸਿੱਧ ਕਵੀ ਸ਼ਾਮਲ ਹੋਣਗੇ। ਸਮਾਗਮ ਰਾਤ ਅੱਠ ਵਜੇ ਤੋਂ ਦਸ ਵਜੇ ਤੱਕ ਹੋਵੇਗਾ। ਇਸ ਕਵੀ ਦਰਬਾਰ ਵਿੱਚ ਪ੍ਰਸਿੱਧ ਕਵੀਆਂ ਅਤੇ ਸ਼ਾਇਰਾਂ ਵੱਲੋਂ ਆਪਣੇ ਰਚਨਾਤਮਕ ਸ਼ਬਦਾਂ ਰਾਹੀਂ ਗੁਰੂ ਸਾਹਿਬਾਨ ਅਤੇ ਸ਼ਹੀਦ ਗੁਰਸਿੱਖਾਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਰੂਹਾਨੀ ਕਾਵਿ ਰਚਨਾਵਾਂ ਪੇਸ਼ ਕੀਤੀਆਂ ਜਾਣਗੀਆਂ।
Advertisement
Advertisement