ਕਵੀ ਦਰਬਾਰ: ਕਵੀਆਂ ਨੇ ਦੇਸ਼ ਭਗਤੀ ਦੇ ਰੰਗ ਬਿਖੇਰੇ : The Tribune India

ਕਵੀ ਦਰਬਾਰ: ਕਵੀਆਂ ਨੇ ਦੇਸ਼ ਭਗਤੀ ਦੇ ਰੰਗ ਬਿਖੇਰੇ

ਕਵੀ ਦਰਬਾਰ: ਕਵੀਆਂ ਨੇ ਦੇਸ਼ ਭਗਤੀ ਦੇ ਰੰਗ ਬਿਖੇਰੇ

ਦਿੱਲੀ ਯੂਨੀਵਰਸਿਟੀ ਵਿੱਚ ਕਵੀ ਦਰਬਾਰ ਦਾ ਉਦਘਾਟਨ ਕਰਦੇ ਹੋਏ ਪਤਵੰਤੇ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਅਗਸਤ

ਦਿੱਲੀ ਯੂਨੀਵਰਸਿਟੀ ਵੱਲੋਂ ‘ਜ਼ਰਾ ਯਾਦ ਕਰੋ ਕੁਰਬਾਨੀ’ ਦੇ ਨਾਂ ’ਤੇ ਕਵੀ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਯੂਨੀਵਰਸਿਟੀ ਦੀ ਸ਼ਤਾਬਦੀ ਤੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਮਨਾਉਣ ਲਈ ਲੜੀਵਾਰ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਯੂਨੀਵਰਸਿਟੀ ਦੇ ਵਾਈਸ ਰੀਗਲ ਲਾਜ ਦੇ ਕਨਵੈਨਸ਼ਨ ਹਾਲ ਵਿੱਚ ਕਰਵਾਇਆ ਗਿਆ। ਕਵੀ ਸੰਮੇਲਨ ਵਿੱਚ ਜਗਦੀਸ਼ ਮਿੱਤਲ ਮੁੱਖ ਮਹਿਮਾਨ ਵਜੋਂ ਪੁੱਜੇ, ਜਦੋਂਕਿ ਕਾਨਫਰੰਸ ਦੀ ਪ੍ਰਧਾਨਗੀ ਦਿੱਲੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਯੋਗੇਸ਼ ਸਿੰਘ ਵੱਲੋਂ ਕੀਤੀ ਗਈ। ਕਵੀ ਸੰਮੇਲਨ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਕਵੀਆਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਦੇਸ਼ ਭਗਤੀ ਦੇ ਰੰਗ ਬਿਖੇਰੇ। ਵਾਈਸ ਚਾਂਸਲਰ ਨੇ ਕਿਹਾ ਕਿ ਭਾਰਤ ਹੁਣ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਹੁਣ ਇਸ ਨੂੰ ਸੰਭਾਲਣ ਲਈ ਲੋਕਾਂ ਦੀ ਲੋੜ ਹੈ ਅਤੇ ਉਸ ਸੰਭਾਲ ਲਈ ਸੱਭਿਆਚਾਰ ਅਤੇ ਦੇਸ਼ ਪ੍ਰਤੀ ਪਿਆਰ ਹੋਣਾ ਜ਼ਰੂਰੀ ਹੈ। ਇਸੇ ਲਈ ਇਸ ਕਵੀ ਸੰਮੇਲਨ ਨੂੰ ‘ਜ਼ਰਾ ਯਾਦ ਕਰੋ ਕੁਰਬਾਨੀ’ ਦਾ ਨਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਦੇਸ਼ ਜ਼ਿਆਦਾ ਖ਼ਤਰੇ ਵਿਚ ਹਨ, ਇਸ ਲਈ ਉਨ੍ਹਾਂ ਨੂੰ ਸੰਭਾਲਣ ਲਈ ਮਜ਼ਬੂਤ ਹੱਥਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦਿੱਲੀ ਯੂਨੀਵਰਸਿਟੀ ਹਮੇਸ਼ਾ ਹੀ ਦੇਸ਼ ਦੀ ਸੇਵਾ ਵਿੱਚ ਮੋਹਰੀ ਭੂਮਿਕਾ ਨਿਭਾਉਂਦੀ ਰਹੀ ਹੈ ਅਤੇ ਦੇਸ਼ ਦੀ ਲੋੜ ਅਨੁਸਾਰ ਇਹ ਯੂਨੀਵਰਸਿਟੀ ਅੱਗੇ ਤੋਂ ਵੀ ਸਾਕਾਰ ਹੋਵੇਗੀ। ਜਗਦੀਸ਼ ਮਿੱਤਲ ਨੇ ਕਿਹਾ ਕਿ ਕਵੀਆਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿਚ ਆਪਣਾ ਯੋਗਦਾਨ ਪਾਇਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All