ਕੇਜਰੀਵਾਲ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਿੱਚ ‘ਜ਼ੀਰੋ’: ਭਾਜਪਾ : The Tribune India

ਕੇਜਰੀਵਾਲ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਿੱਚ ‘ਜ਼ੀਰੋ’: ਭਾਜਪਾ

ਆਦੇਸ਼ ਗੁਪਤਾ ਨੇ ਅੱਠ ਸਾਲਾਂ ਵਿੱਚ ਇੱਕ ਵੀ ਨਵਾਂ ਸਕੂਲ ਤੇ ਕਾਲਜ ਨਾ ਖੋਲ੍ਹਣ ਦਾ ਦੋਸ਼ ਲਾਇਆ

ਕੇਜਰੀਵਾਲ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਿੱਚ ‘ਜ਼ੀਰੋ’: ਭਾਜਪਾ

ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਭਾਜਪਾ ਪ੍ਰਧਾਨ ਆਦੇਸ਼ ਗੁਪਤਾ।

ਪੱਤਰ ਪ੍ਰੇਰਕ

ਨਵੀਂ ਦਿੱਲੀ, 9 ਅਗਸਤ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠ ਦਾ ਪੁਲੰਦਾ ਆਖਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ 8 ਸਾਲਾਂ ਦੇ ਕਾਰਜਕਾਲ ਵਿੱਚ ਸਿਰਫ਼ ਐਲਾਨ ਹੀ ਕੀਤੇ ਹਨ। ਪਹਿਲਾਂ ਵੀ ਲੋਕਾਂ ਦੇ ਹੱਥ ਖਾਲੀ ਸਨ ਤੇ ਅੱਜ ਵੀ ਖਾਲੀ ਹਨ। ਆਦੇਸ਼ ਗੁਪਤਾ ਅਤੇ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਅੱਜ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਕੇਜਰੀਵਾਲ ਨੂੰ ‘ਜ਼ਮੀਨੀ ਪੱਧਰ ’ਤੇ ਐਲਾਨਾਂ ਦਾ ਹੀਰੋ ਅਤੇ ਕੰਮਾਂ ਵਿੱਚ ‘ਜ਼ੀਰੋ’ ਕਰਾਰ ਦਿੰਦਿਆਂ ਕਿਹਾ ਕਿ ਉਹ ਪ੍ਰਚਾਰ ਦੇ ਆਧਾਰ ’ਤੇ ਹੀ ਹਵਾ ਵਿੱਚ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਹਰ ਜਿਨ੍ਹਾਂ ਰਾਜਾਂ ਵਿੱਚ ਚੋਣਾਂ ਹੁੰਦੀਆਂ ਹਨ, ਉਹ ਮੁਫ਼ਤ ਸਿੱਖਿਆ, ਬੇਰੁਜ਼ਗਾਰੀ ਭੱਤਾ, ਸਿਹਤ, ਪਾਣੀ, ਬਿਜਲੀ ਦੀ ਗੱਲ ਤਾਂ ਕਰਦੇ ਹਨ ਪਰ ਦਿੱਲੀ ਵਿੱਚ ਇਨ੍ਹਾਂ ਸਾਰੇ ਐਲਾਨਾਂ ਨੂੰ ਲਾਗੂ ਨਹੀਂ ਕਰਦੇ। ਸ੍ਰੀ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੂੰ ਦਿੱਲੀ ਵਿੱਚ ਸਕੂਲ, ਕਾਲਜ ਅਤੇ ਹਸਪਤਾਲ ਖੋਲ੍ਹਣ ਤੋਂ ਕਿਸਨੇ ਰੋਕਿਆ ਹੈ, ਜੋ ਪਿਛਲੇ ਅੱਠ ਸਾਲਾਂ ਵਿੱਚ ਇੱਕ ਵੀ ਹਸਪਤਾਲ ਨਹੀਂ ਖੋਲ੍ਹ ਸਕੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 39 ਅਜਿਹੀਆਂ ਸਕੀਮਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ਦਾ ਅੱਜ ਕੁਝ ਪਤਾ ਨਹੀਂ ਲੱਗ ਸਕਿਆ। ਇਨ੍ਹਾਂ ਵਿਚ ਵਕੀਲਾਂ ਅਤੇ ਨੌਜਵਾਨਾਂ ਲਈ ਸਕੀਮਾਂ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਰਿਸਰਚ ਸਕੀਮ, ਕਰੋਨਾ ਸਮੇਂ ਦੌਰਾਨ ਸੇਵਾ ਦੌਰਾਨ ਮਰਨ ਵਾਲੇ ਡਾਕਟਰਾਂ ਨੂੰ ਇਕ ਕਰੋੜ ਰੁਪਏ ਦੇਣ ਵਰਗੀਆਂ ਸਕੀਮਾਂ ‘ਤੇ ਕੋਈ ਕੰਮ ਨਹੀਂ ਕੀਤਾ ਗਿਆ। ਝੁੱਗੀ-ਝੌਂਪੜੀ ਵਾਲਿਆਂ ਨੂੰ ਘਰ ਨਹੀਂ ਮਿਲੇ ਤੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਲਾਗੂ ਨਹੀਂ ਕੀਤੀ। ਇਸ ਦੇ ਨਾਲ ਹੀ 1797 ਅਣ-ਅਧਿਕਾਰਤ ਕਲੋਨੀਆਂ ਵਿੱਚੋਂ ਸਿਰਫ਼ 353 ਵਿੱਚ ਹੀ ਟੂਟੀ ਤੋਂ ਪਾਣੀ ਸਪਲਾਈ ਕੀਤਾ ਗਿਆ ਸੀ ਜਦੋਂਕਿ ਸਭ ਨੂੰ ਪਾਣੀ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਬਾਕੀ ਰਾਜਾਂ ਵਿੱਚ ਵੀ ਉਹ ਕਹਿੰਦੇ ਹਨ ਕਿ ਅਸੀਂ ਸਾਰੀਆਂ ਕਲੋਨੀਆਂ ਵਿੱਚ ਟੂਟੀ ਤੋਂ ਪਾਣੀ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕੇਜਰੀਵਾਲ ‘ਤੇ ਦੋਸ਼ ਲਾਇਆ ਕਿ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਨਵੀਂ ਆਬਕਾਰੀ ਨੀਤੀ ਤਹਿਤ ਆਪਣੇ ਦੋਸਤਾਂ ਨੂੰ 8000 ਕਰੋੜ ਰੁਪਏ ਦਾ ਲਾਭ ਦਿੱਤਾ ਹੈ। ਵਿਰੋਧੀ ਧਿਰ ਦੇ ਆਗੂ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਹਰ ਸਾਲ 100 ਸਕੂਲ ਅਤੇ 20 ਕਾਲਜ ਖੋਲ੍ਹਣ ਦਾ ਐਲਾਨ ਕੀਤਾ ਸੀ ਪਰ ਪਿਛਲੇ ਅੱਠ ਸਾਲਾਂ ਵਿੱਚ ਇੱਕ ਵੀ ਨਵਾਂ ਸਕੂਲ ਤੇ ਕਾਲਜ ਨਹੀਂ ਖੋਲ੍ਹਿਆ ਗਿਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All