ਕੇਜਰੀਵਾਲ ਮਾਣਹਾਨੀ ਦੇ ਕੇਸ ’ਚੋਂ ਬਰੀ

ਕੇਜਰੀਵਾਲ ਮਾਣਹਾਨੀ ਦੇ ਕੇਸ ’ਚੋਂ ਬਰੀ

ਪੱਤਰ ਪ੍ਰੇਰਕ

ਨਵੀਂ ਦਿੱਲੀ, 29 ਅਕਤੂਬਰ

ਦਿੱਲੀ ਦੀ ਇਕ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਰਮੇਸ਼ ਬਿਧੂੜੀ ਵੱਲੋਂ ਸਾਲ 2016 ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਚੱਲ ਰਹੇ ਅਪਰਾਧਿਕ ਮਾਣਹਾਨੀ ਦੇ ਮੁਕੱਦਮੇ ’ਚੋਂ ਬਰੀ ਕਰ ਦਿੱਤਾ ਹੈ। ਸ੍ਰੀ ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਦੱਖਣੀ ਦਿੱਲੀ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਬਿਧੂੜੀ ਨੇ ਦਿੱਤੀ ਸੀ। ਇਸ ਸ਼ਿਕਾਇਤ ਦੇ ਆਧਾਰ ’ਤੇ ਕੇਜਰੀਵਾਲ ਖ਼ਿਲਾਫ਼ ਆਈਪੀਸੀ ਦੀ ਧਾਰਾ 500 (ਮਾਣਹਾਨੀ) ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ੍ਰੀ ਬਿਧੂੜੀ ਨੇ ਦੋਸ਼ ਲਗਾਇਆ ਸੀ ਕਿ ਸ੍ਰੀ ਕੇਜਰੀਵਾਲ ਨੇ ਇਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਉਨ੍ਹਾਂ ਨੂੰ ਬਦਨਾਮ ਕੀਤਾ ਸੀ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All