ਕੇਜਰੀਵਾਲ ਵੱਲੋਂ ਤਿਲੰਗਾਨਾ ਲਈ 15 ਕਰੋੜ ਦੀ ਗਰਾਂਟ ਦਾ ਐਲਾਨ

ਹੈਦਰਾਬਾਦੀ ਭੈਣ-ਭਰਾਵਾਂ ਨਾਲ ਖੜ੍ਹੇ ਨੇ ਦਿੱਲੀ ਵਾਸੀ: ਮੁੱਖ ਮੰਤਰੀ

ਕੇਜਰੀਵਾਲ ਵੱਲੋਂ ਤਿਲੰਗਾਨਾ ਲਈ 15 ਕਰੋੜ ਦੀ ਗਰਾਂਟ ਦਾ ਐਲਾਨ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਅਕੂਤਬਰ

ਤਿਲੰਗਾਨਾ ਵਿੱਚ ਭਾਰੀ ਮੀਂਹ ਕਾਰਨ ਹਾਲਾਤ ਕਾਫ਼ੀ ਬਦਤਰ ਬਣੇ ਹੋਏ ਹਨ। ਰਾਜਧਾਨੀ ਹੈਦਰਾਬਾਦ ਵਿੱਚ ਮੀਂਹ ਕਾਰਨ ਦੋ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਤੇ ਇਸ ਤੋਂ ਇਲਾਵਾ ਪੂਰੇ ਰਾਜ ਵਿੱਚ ਹੁਣ ਤੱਕ ਛੇ ਦਰਜਨ ਦੇ ਕਰੀਬ ਲੋਕ ਰੱਬ ਨੂੰ ਪਿਆਰ ਹੋ ਚੁੱਕੇ ਹਨ। ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਹਨ। ਇਸ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਟਵੀਟ ਕਰ ਕੇ ਤਿਲੰਗਾਨਾ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ ਹੈ ਕਿ ‘ਹੜ੍ਹਾਂ ਨੇ ਹੈਦਰਾਬਾਦ ਵਿੱਚ ਵੱਡੀ ਤਬਾਹੀ ਮਚਾਈ ਹੈ। ਸੰਕਟ ਦੀ ਇਸ ਘੜੀ ਵਿੱਚ ਦਿੱਲੀ ਦੇ ਲੋਕ ਹੈਦਰਾਬਾਦ ਦੇ ਆਪਣੇ ਭੈਣ-ਭਰਾਵਾਂ ਨਾਲ ਖੜ੍ਹੇ ਹਨ।’ ਉਨ੍ਹਾਂ ਨੇ ਰਾਹਤ ਕਾਰਜਾਂ ਵਿਚ ਸਹਾਇਤਾ ਲਈ ਦਿੱਲੀ ਸਰਕਾਰ ਦੀ ਤਰਫੋਂ ਤਿਲੰਗਾਨਾ ਨੂੰ 15 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿਲੰਗਾਨਾ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ, ਜੋ ਭਾਰੀ ਬਰਸਾਤ ਕਾਰਨ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਨਾਲ ਹੀ ਹੁਣ ਹੋਰਨਾਂ ਰਾਜਾਂ ਨੇ ਮਦਦ ਲਈ ਹੱਥ ਅੱਗੇ ਵਧਾਉਣੇ ਸ਼ੁਰੂ ਕਰ ਦਿੱਤੇ ਹਨ। ਤਿਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿਚ ਸਥਿਤੀ ਭਿਆਨਕ ਹੈ। ਰੇਲ ਪਟੜੀ ਪਾਣੀ ਵਿਚ ਡੁੱਬ ਗਈ ਹੈ ਤੇ ਕਿਸ਼ਤੀ ਸੜਕਾਂ ‘ਤੇ ਚੱਲ ਰਹੀ ਹੈ। ਹੜ੍ਹ ਕਾਰਨ ਬਹੁਤ ਸਾਰੇ ਘਰ ਤਬਾਹ ਹੋ ਗਏ ਹਨ। ਉਧਰ ਤਿਲੰਗਾਨਾ ਦੇ ਮੁੱਖ ਮੰਤਰੀ ਕੇ.ਕੇ ਚੰਦਰਸ਼ੇਖਰ ਰਾਓ ਨੇ ਗਰੀਬਾਂ ਨੂੰ 10 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ ਤੇ ਕਿਹਾ ਪਿਛਲੇ ਸੌ ਸਾਲਾਂ ਵਿੱਚ ਹੈਦਰਾਬਾਦ ਵਿੱਚ ਅਜਿਹੀ ਬਰਸਾਤ ਕਦੇ ਨਹੀਂ ਹੋਈ ਸੀ। ਜ਼ਿਕਰਯੋਗ ਹੈ ਕਿ ਸਿਕੰਦਰਾਬਾਦ ਵਿਚ ਬੰਗਾਲ ਦੀ ਖਾੜੀ ’ਚ ਦਬਾਅ ਕਾਰਨ ਹੈਦਰਾਬਾਦ ਸਮੇਤ ਤਿਲੰਗਾਨਾ ਦੇ ਕਈ ਇਲਾਕਿਆਂ ਵਿਚ ਭਾਰੀ ਬਰਸਾਤ ਹੋਈ ਹੈ, ਜਿਸ ਕਾਰਨ ਲੋਕ ਸੜਕਾਂ ਉਤੇ ਆਉਣ ਲਈ ਮਜਬੂਰ ਹਨ। ਹੈਦਰਾਬਾਦ ਦੀ ਸਥਿਤੀ ਦੇ ਮੱਦੇਨਜ਼ਰ ਐਨਡੀਆਰਐਫ ਦੀਆਂ ਚਾਰ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਸਕੇ।

ਕੇਜਰੀਵਾਲ ਨੇ ਨੀਟ ’ਚ ਅੱਵਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਸਰਕਾਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ‘ਜੇਈਈ ਮੇਨਜ਼’ ਤੇ ‘ਐਨਈਈਟੀ’ ਵਿੱਚ ਸ਼ਾਨਦਾਰ ਸਫਲਤਾਵਾਂ ਪ੍ਰਾਪਤ ਕਰਨ ਲਈ ਵਧਾਈ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਾਰੇ ਬੱਚੇ ਦੂਜੇ ਬੱਚਿਆਂ ਲਈ ਪ੍ਰੇਰਣਾ ਸਰੋਤ ਹਨ। ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਤਬਦੀਲੀ ਕਾਰਨ ਜੇਈਈ ਮੇਨ ਵਿੱਚ 443 ਤੇ ਨੀਟ ਵਿੱਚ 569 ਬੱਚਿਆਂ ਨੇ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ 99 ਫ਼ੀਸਦ ਨਤੀਜਿਆਂ ਤੋਂ ਬਾਅਦ ਇਕ ਹੋਰ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਦੱਸਿਆ ਕਿ 379 ਲੜਕੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। ਦਿੱਲੀ ਸਰਕਾਰੀ ਸਕੂਲ ਮਾਲੇਰਬੰਦ ਦੇ 29 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ, ਜਦਕਿ ਯਮੁਨਾ ਵਿਹਾਰ ਦੇ 24 ਤੇ ਨੂਰ ਨਗਰ ਦੇ 23 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚੋਂ ਅੱਵਲ ਹਨ। ਇਸੇ ਤਰ੍ਹਾਂ ਜੇਈਈ ਮੇਨ ਦੀ ਪ੍ਰੀਖਿਆ ਪਾਸ ਕਰਨ ਵਾਲੇ 443 ਵਿਦਿਆਰਥੀਆਂ ਵਿਚੋਂ 53 ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਤੇ ਐਨਈਈਟੀ ਦੇ ਯੋਗਤਾਪੂਰਵਕ ਨਤੀਜਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਦਿੱਲੀ ਦਾ ਮਾਣ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਤੋਂ ਡਾਕਟਰ ਤੇ ਇੰਜਨੀਅਰ ਬਣਨ ਵਾਲੇ ਬਹੁਤ ਸਾਰੇ ਵਿਦਿਆਰਥੀ ਆਪਣੇ ਪਰਿਵਾਰਾਂ ਦੇ ਪਹਿਲੇ ਮੈਂਬਰ ਹੋਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਸੂਬਾ ਇਕਾਈਆਂ ਨੂੰ ਕਿਸਾਨਾਂ ਦੇ ਹੱਕ ’ਚ ਮੁਜ਼ਾਹਰਿਆਂ ਦਾ ਸੱਦਾ

ਸ਼ਹਿਰ

View All