ਕੇਜਰੀਵਾਲ ਵੱਲੋਂ ਦੁੱਖ ਦੀ ਘੜੀ ਵਿੱਚ ਦੇਸ਼ ਦੇ ਲੋਕਾਂ ਨੂੰ ਪੰਜਾਬ ਦੀ ਮਦਦ ਕਰਨ ਦੀ ਅਪੀਲ
ਪੰਜਾਬ ਵਿੱਚ 12 ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਭਰੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀ ਹਰ ਸੰਭਵ ਮਦਦ ਕਰਨ।
देश पर आई किसी भी मुसीबत के सामने पंजाब हमेशा सीना तानकर खड़ा रहा है। आज पंजाब संकट में है। मेरी सभी देशवासियों से अपील है कि इस मुश्किल घड़ी में पंजाब के लोगों की हर संभव मदद करें।
आम आदमी पार्टी के सभी सांसद व विधायक एक महीने की सैलरी पंजाब मुख्यमंत्री राहत कोष में दे रहे हैं।… pic.twitter.com/hWvyRdyp0t
— Arvind Kejriwal (@ArvindKejriwal) September 2, 2025
ਅਰਵਿੰਦ ਕੇਜਰੀਵਾਲ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਦੇਸ਼ ’ਤੇ ਜਦੋਂ ਵੀ ਕੋਈ ਮੁਸੀਬਤ ਆਈ ਹੈ ਤਾਂ ਪੰਜਾਬ ਨੇ ਹਮੇਸ਼ਾ ਮੋਹਰੀ ਹੋ ਕੇ ਉਸ ਮੁਸੀਬਤ ਨੂੰ ਆਪਣੇ ਪਿੰਡੇ ’ਤੇ ਹੰਢਾਇਆ ਹੈ ਪਰ ਅੱਜ ਜਦੋਂ ਪੰਜਾਬ ਸੰਕਟ ਵਿੱਚ ਹੈ ਤਾਂ ਕੋਈ ਵੀ ਪੰਜਾਬ ਦੀ ਮਦਦ ਲਈ ਅੱਗੇ ਨਹੀਂ ਆ ਰਿਹਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀ ਹਰ ਪੱਖ ਤੋਂ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਆਪਣੀ ਇੱਕ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਿੱਤੀ ਹੈ। ਹੁਣ ਬਾਕੀਆਂ ਨੂੰ ਵੀ ਪੰਜਾਬ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਕਿਹਾ ਕਿ ਦਿੱਲੀ ਵਿੱਚ ਪਾਰਟੀ ਦੇ ਆਗੂ ਘਰ ਘਰ ਜਾ ਕੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਇਕੱਠੀ ਕਰਨਗੇ।