ਨਵੀਂ ਦਿੱਲੀ, 24 ਅਗਸਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਆਪ’ ਦੀ ਸਰਵਉੱਚ ਫੈਸਲਾ ਲੈਣ ਵਾਲੀ ਪੀਏਸੀ ਦੀ ਮੀਟਿੰਗ ਆਪਣੇ ਨਿਵਾਸ ਸਥਾਨ ’ਤੇ ਸ਼ਾਮ ਨੂੰ ਸੱਦੀ ਹੈ। ‘ਆਪ’ ਵਿਧਾਇਕਾਂ ਨੂੰ ਭਾਜਪਾ ਵੱਲੋਂ ਕਥਿਤ ਪੇਸ਼ਕਸ਼ਾਂ ਦੇ ਮੱਦੇਨਜ਼ਰ ਇਹ ਮੀਟਿੰਗ ਸੱਦੀ ਗਈ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਸੰਜੈ ਸਿੰਘ ਨੇ ਨੇ ਦੋਸ਼ ਲਾਇਆ ਸੀ ਕਿ ਭਾਜਪਾ ਨੇ ਉਸ ਦੇ ਦਿੱਲੀ ਤੋਂ 4 ਵਿਧਾਇਕਾਂ ਨੂੰ 20 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ।