ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਜਰੀਵਾਲ ਨੇ ਸਤਿਆਪਾਲ ਮਲਿਕ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

ਕਿਸਾਨ ਆਗੂਆਂ ਵੱਲੋਂ ਵੀ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Advertisement

ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੇਸ਼ ਭਰ ਵਿੱਚੋਂ ਸਿਆਸੀ ਆਗੂਆਂ ਅਤੇ ਕਈ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਮਲਿਕ ਦੀ ਮੌਤ ’ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਿਸਾਨ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਜਰੀਵਾਲ ਨੇ ਐਕਸ ਉੱਪਰ ਪੋਸਟ ਕਰਕੇ ਮਲਿਕ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਜਰੀਵਾਲ ਨੇ ਲਿਖਿਆ ਕਿ ਸੱਤਿਆਪਾਲ ਮਲਿਕ ਦੇ ਦੇਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰਾਜਨੀਤੀ ਨੇ ਇੱਕ ਅਜਿਹੀ ਸ਼ਖ਼ਸੀਅਤ ਨੂੰ ਗੁਆ ਦਿੱਤਾ ਹੈ ਜਿਸ ਵਿੱਚ ਸੱਤਾ ਦੇ ਸਾਹਮਣੇ ਵੀ ਸੱਚ ਬੋਲਣ ਦੀ ਹਿੰਮਤ ਸੀ। ਉੱਧਰ ਕਿਸਾਨ ਆਗੂਆਂ ਨੇ ਵੀ ਮਲਿਕ ਦੇ ਦੇਹਾਂਤ ਨੂੰ ਬਹੁਤ ਦੁੱਖਦਾਈ ਦੱਸਿਆ। ਕਿਸਾਨ ਆਗੂ ਫੁਰਮਾਨ ਸਿੰਘ ਨੇ ਕਿਹਾ ਕਿ ਦੇਸ਼ ਨੇ ਬਹੁਤ ਹੀ ਨਿਡਰ ਆਗੂ ਨੂੰ ਗੁਆ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੱਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਪੱਖ ਵਿੱਚ ਕਈ ਟਿੱਪਣੀਆਂ ਕੀਤੀਆਂ ਸਨ। ਕਿਸਾਨ ਆਗੂ ਰਮਿੰਦਰ ਸਿੰਘ ਪਟਿਆਲਾ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਸੱਤਿਆਪਾਲ ਮਲਿਕ ਨੇ ਆਮ ਲੋਕਾਂ ਦੀ ਗੱਲ ਕੀਤੀ ਅਤੇ ਕਿਸਾਨੀ ਮੁੱਦਿਆਂ ਉੱਤੇ ਖੁੱਲ੍ਹ ਕੇ ਆਪਣੀ ਰਾਏ ਰੱਖੀ।

Advertisement
Advertisement