ਕੇਜਰੀਵਾਲ ਸਰਕਾਰ ’ਤੇ ਜਨ ਲੋਕਪਾਲ ਬਿੱਲ ਜਾਣ ਬੁੱਝ ਕੇ ਲਾਗੂ ਨਾ ਕਰਨ ਦਾ ਦੋਸ਼

ਕੇਜਰੀਵਾਲ ਸਰਕਾਰ ’ਤੇ ਜਨ ਲੋਕਪਾਲ ਬਿੱਲ ਜਾਣ ਬੁੱਝ ਕੇ ਲਾਗੂ ਨਾ ਕਰਨ ਦਾ ਦੋਸ਼

ਮਨੋਜ ਤਿਵਾੜੀ ਤੇ ਹੋਰ ਆਗੂ ਪ੍ਰੈੱਸ ਕਾਨਫਰੰਸ ਦੌਰਾਨ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ: 24 ਜਨਵਰੀ

ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਅਰਵਿੰਦ ਕੇਜਰੀਵਾਲ ’ਤੇ ਜਨ ਲੋਕਪਾਲ ਬਿੱਲ ’ਤੇ ਝੂਠ ਬੋਲਣ ਤੇ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਜਰੀਵਾਲ ਜਨ ਲੋਕਪਾਲ ਬਿੱਲ ਦਾ ਹਵਾਲਾ ਦੇ ਕੇ ਦਿੱਲੀ ਦੀ ਕੁਰਸੀ ’ਤੇ ਬੈਠੇ ਸਨ ਪਰ ਅੱਜ ਉਸੇ ਜਨ ਲੋਕਪਾਲ ਬਾਰੇ ਕੇਜਰੀਵਾਲ ਸਰਕਾਰ ਦਾ ਝੂਠ ਦੇਸ਼ ਦੇ ਸਾਹਮਣੇ ਆ ਗਿਆ ਹੈ।

ਸਾਬਕਾ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਮਨੋਜ ਤਿਵਾੜੀ ਦੀ ਮੌਜੂਦਗੀ ’ਚ ਕੀਤੀ ਗਈ ਪ੍ਰੈੱਸ ਕਾਨਫਰੰਸ ’ਚ ਗੁਪਤਾ ਨੇ ਕਿਹਾ ਕਿ ਇਕ ਆਰ.ਟੀ.ਆਈ ਰਾਹੀਂ ਇਹ ਗੱਲ ਸਾਹਮਣੇ ਆਈ ਹੈ ਕਿ ਪਿਛਲੇ 7 ਸਾਲਾਂ ਤੋਂ ਜਨ ਲੋਕਪਾਲ ਬਿੱਲ ਪਾਸ ਹੋਣ ਦੇ ਬਾਵਜੂਦ ਕੇਜਰੀਵਾਲ ਸਰਕਾਰ ਨੇ ਇਸ ਨੂੰ ਲਾਗੂ ਨਾ ਕੀਤਾ। ਗੁਪਤਾ ਨੇ ਕਿਹਾ ਕਿ ਆਰਟੀਆਈ ਤਹਿਤ ਖੁਲਾਸਾ ਕੀਤਾ ਗਿਆ ਹੈ ਕਿ ਜਨ ਲੋਕਪਾਲ ਬਿੱਲ ਦੀ ਫਾਈਲ 25 ਸਤੰਬਰ 2019 ਨੂੰ ਲੈਫਟੀਨੈਂਟ ਗਵਰਨਰ ਮਿਲੀ ਸੀ ਤੇ 27 ਸਤੰਬਰ ਨੂੰ ਕਾਨੂੰਨ ਵਿਭਾਗ ਨੂੰ ਵਾਪਸ ਕਰ ਦਿੱਤੀ ਗਈ ਸੀ। ਇਸ ਤੋਂ ਸਾਫ਼ ਹੈ ਕਿ ਕੇਜਰੀਵਾਲ ਝੂਠ ਬੋਲਦੇ ਆ ਰਹੇ ਹਨ। 

‘ਆਪ’ ਸਰਕਾਰ ਨੇ ਦਿੱਲੀ ਦੀ ਹਾਲਤ ਵਿਗਾੜੀ: ਕਾਂਗਰਸ

ਨਵੀਂ ਦਿੱਲੀ: ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦੂਜੇ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ’ਚ ਮੌਕਾ ਮੰਗਣ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਦਿੱਲੀ ਦਾ ਬੁਰਾ ਹਾਲ ਕਰ ਦਿੱਤਾ। ਡਿਜੀਟਲ ਪ੍ਰੈੱਸ ਕਾਨਫਰੰਸ ’ਚ ਉਨ੍ਹਾਂ ਕਿਹਾ ਕਿ ਜਿਸ ਚੰਗੇ ਕੰਮ ਲਈ ਕੇਜਰੀਵਾਲ ਦੂਜੇ ਰਾਜਾਂ ਵਿੱਚ ਚੋਣ ਪ੍ਰਚਾਰ ਕਰਕੇ ਦਿੱਲੀ ਮਾਡਲ ਦੀ ਤਾਰੀਫ਼ ਕਰ ਰਹੇ ਹਨ, ਉਹ ਵਿਸ਼ਵ ਪੱਧਰੀ ਦਿੱਲੀ ਉਨ੍ਹਾਂ ਨੂੰ ਕਾਂਗਰਸ ਦੇ ਰਾਜ ਤੋਂ ਵਿਰਾਸਤ ਵਿੱਚ ਮਿਲੀ ਹੈ। । ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸ਼ਾਸਨ ਵਿੱਚ ਵਿਕਾਸ ਤੋਂ ਦੂਰ ਰਹੇ ਦਿੱਲੀ ਦੇ ਅਣਅਧਿਕਾਰਤ, ਮੁੜ ਵਸੇਬੇ ਤੇ ਜੇ.ਜੇ. ਕਲੋਨੀਆਂ ਦੀ ਮਾੜੀ ਹਾਲਤ ਕਾਰਨ ਦਿੱਲੀ ਵਿੱਚ 50 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ, ਕਿਉਂਕਿ ਗਲੀਆਂ, ਨਾਲੀਆਂ, ਸੜਕਾਂ ਸਭ ਦਾ ਬੁਰਾ ਹਾਲ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All