ਕੇਜਰੀਵਾਲ ਸਰਕਾਰ ਦਾ 10.27 ਲੱਖ ਨੌਕਰੀਆਂ ਦੇਣ ਦਾ ਦਾਅਵਾ ਝੂਠਾ: ਕਾਂਗਰਸ

ਕੇਜਰੀਵਾਲ ਸਰਕਾਰ ਦਾ 10.27 ਲੱਖ ਨੌਕਰੀਆਂ ਦੇਣ ਦਾ ਦਾਅਵਾ ਝੂਠਾ: ਕਾਂਗਰਸ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਦੇ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜੁਲਾਈ

ਪ੍ਰਦੇਸ਼ ਕਾਂਗਰਸ ਦਫ਼ਤਰ ਰਾਜੀਵ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਚਾਰ ਵਿਭਾਗ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਅਨਿਲ ਭਾਰਦਵਾਜ ਨੇ ਕਿਹਾ ਕਿ 7-8 ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਪਾਰਟੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਂ ’ਤੇ ਗ਼ਲਤ ਪ੍ਰਚਾਰ ਕਰ ਕੇ ਫਸਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਕੇਜਰੀਵਾਲ ਸਰਕਾਰ ਦੇ ਉਸ ਦਾਅਵੇ ਨੂੰ ਪੂਰੀ ਤਰ੍ਹਾਂ ਰੱਦ ਕਰਦੀ ਹੈ ਜਿਸ ਵਿੱਚ ਉਸ ਨੇ ਜੌਬ ਪੋਰਟਲ ਰਾਹੀਂ 10.21 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਇਹ ਨੌਕਰੀਆਂ ਕਿਹੜੇ-ਕਿਹੜੇ ਖੇਤਰਾਂ ਵਿੱਚ ਦਿੱਤੀਆਂ ਗਈਆਂ ਹਨ ਕਿਉਂਕਿ ਕੋਵਿਡ ਮਹਾਮਾਰੀ ਕਾਰਨ ਪੈਦਾ ਹੋਏ ਆਰਥਿਕ ਸੰਕਟ ਅਤੇ ਵਧਦੀ ਮਹਿੰਗਾਈ ਕਾਰਨ ਦਿੱਲੀ ਵਿੱਚ ਬੇਰੁਜ਼ਗਾਰੀ ਦੀ ਦਰ ਚਿੰਤਾਜਨਕ ਪੱਧਰ ’ਤੇ ਪਹੁੰਚ ਗਈ ਹੈ। ਦੂਜੇ ਪਾਸੇ, ਕੇਜਰੀਵਾਲ ਸਰਕਾਰ ਇੱਕ 10 ਲੱਖ ਨੌਕਰੀਆਂ ਦੇਣ ਦਾ ਦਾਅਵਾ ਕਰ ਰਹੀ ਹੈ। ਪ੍ਰੈੱਸ ਕਾਨਫਰੰਸ ਵਿੱਚ ਸੰਚਾਰ ਵਿਭਾਗ ਦੇ ਉਪ ਚੇਅਰਮੈਨ ਅਨੁਜ ਅਤਰੇਆ ਵੀ ਮੌਜੂਦ ਸਨ।

ਸ੍ਰੀ ਭਾਰਦਵਾਜ ਨੇ ਕਿਹਾ ਕਿ ਦਿੱਲੀ ਕਾਂਗਰਸ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਮੰਗ ਕਰਦੀ ਹੈ ਕਿ ਦਿੱਲੀ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਨਰੇਗਾ ਦੀ ਤਰਜ਼ ’ਤੇ ਸ਼ਹਿਰੀ ਗਾਰੰਟੀ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। 66 ਹਜ਼ਾਰ ਦੇ ਕਰੀਬ ਆਰਜ਼ੀ ਕੰਟਰੈਕਟਡ ਗੈਸਟ ਟੀਚਰਾਂ, ਦਿੱਲੀ ਆਂਗਣਵਾੜੀ ਵਰਕਰਾਂ ਤੇ ਵੋਕੇਸ਼ਨਲ ਅਧਿਆਪਕਾਂ ਦੀ ਭਰਤੀ ਕੀਤੀ ਜਾਵੇ। ਵਰਕਰਾਂ, ਨਰਸਾਂ, ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਹੋਰ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਤੁਰੰਤ ਪ੍ਰਭਾਵ ਨਾਲ ਯੋਜਨਾ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਕੇਂਦਰ ਸਰਕਾਰ ਰੁਜ਼ਗਾਰ ਪੈਦਾ ਕਰਨ ਲਈ ਯੋਜਨਾਵਾਂ ਬਣਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਜਿੱਥੇ ਦੇਸ਼ ਵਿੱਚ ਬੇਰੁਜ਼ਗਾਰੀ ਔਸਤ ਚਿੰਤਾਜਨਕ ਪੱਧਰ ’ਤੇ ਹੈ, ਉੱਥੇ ਹੀ ਰਾਜਧਾਨੀ ਬੇਰੁਜ਼ਗਾਰੀ ਦੀ ਔਸਤ ਵਿੱਚ ਸਿਖਰ ’ਤੇ ਹੈ। ਰੁਜ਼ਗਾਰ ਵਿਭਾਗ ਮੁਤਾਬਕ ਦਿੱਲੀ ਸਰਕਾਰ ਵਿੱਚ 88 ਫ਼ੀਸਦੀ ਅਸਾਮੀਆਂ ਖਾਲੀ ਹਨ।

ਉਨ੍ਹਾਂ ਕਿਹਾ ਕਿ 2015 ਵਿੱਚ ਆਮ ਆਦਮੀ ਪਾਰਟੀ ਨੇ ਅੱਠ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਪਰ ਕੇਜਰੀਵਾਲ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਰੁਜ਼ਗਾਰ ਡਾਇਰੈਕਟੋਰੇਟ ਵੱਲੋਂ 440 ਸਰਕਾਰੀ ਅਸਾਮੀਆਂ ਭਰੀਆਂ ਗਈਆਂ ਜਦੋਂਕਿ ਰੋਜ਼ਗਾਰ ਮੰਡੀ ਪੋਰਟਲ ਰਾਹੀਂ 3896 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ। ਇਕ ਅਖ਼ਬਾਰ ਨੇ ਆਪਣੀ ਰਿਪੋਰਟ ਵਿੱਚ ਖ਼ੁਲਾਸਾ ਕੀਤਾ ਹੈ ਕਿ ਦਿੱਲੀ ਸਰਕਾਰ ਨੇ ਸਿਰਫ਼ 12,558 ਨੌਕਰੀਆਂ ਦਿੱਤੀਆਂ ਹਨ।

ਸ੍ਰੀ ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਦਿੱਲੀ ਤੋਂ ਪ੍ਰੇਰਿਤ ਹੋ ਕੇ ਦੂਜੇ ਸੂਬਿਆਂ ਵਿੱਚ ਝੂਠੇ ਅਤੇ ਬੇਬੁਨਿਆਦ ਐਲਾਨ ਕਰ ਰਹੇ ਹਨ ਜਦੋਂਕਿ ਦਿੱਲੀ ਵਿੱਚ ਸਥਿਤੀ ਹਰ ਖੇਤਰ ਵਿੱਚ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ 10 ਲੱਖ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੇ ਕੇਜਰੀਵਾਲ ਨੂੰ ਦਿੱਲੀ ਦੇ ਨੌਜਵਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All