DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਕੇਜਰੀਵਾਲ ਦਿੱਲੀ ਤੋਂ ਲੈ ਰਹੇ ਬਦਲਾ’: ਸਿਰਸਾ ਨੇ ਪੰਜਾਬ ਸਰਕਾਰ ’ਤੇ ਦਿੱਲੀ ਦੀ ਹਵਾ ਖ਼ਰਾਬ ਕਰਨ ਦੇ ਲਾਏ ਦੋਸ਼

ਦਿੱਲੀ ਦੇ ਵਾਤਾਵਰਨ ਮੰਤਰੀ ਨੇ 271 FIRs ਦਾ ਦਿੱਤਾ ਹਵਾਲਾ

  • fb
  • twitter
  • whatsapp
  • whatsapp
featured-img featured-img
ਮਨਜਿੰਦਰ ਸਿਰਸਾ।ਫਾਈਲ ਫੋਟੋ
Advertisement

ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮੰਗਲਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਸੂਬੇ ਵਿੱਚ ਪਰਾਲੀ ਸਾੜਨ ਦੇ ਅੰਕੜਿਆਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਸੇ ਪਾਰਟੀ ਇਸ ਸਾਲ ਖੇਤਾਂ ਵਿੱਚ ਅੱਗ ਲੱਗਣ ਦੀ ਕੋਈ ਘਟਨਾ ਨਾ ਵਾਪਰਨ ਦਾ ਦਾਅਵਾ ਕਰ ਰਹੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਖ਼ਿਲਾਫ਼ ਐੱਫ.ਆਈ.ਆਰ. (FIRs) ਦਰਜ ਕੀਤੀਆਂ ਜਾ ਰਹੀਆਂ ਹਨ।

ਸਿਰਸਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਇਹ ਦਿਖਾਉਣ ਲਈ ਇਸ਼ਤਿਹਾਰਾਂ ’ਤੇ 20-25 ਕਰੋੜ ਰੁਪਏ ਖਰਚ ਕੀਤੇ ਹਨ ਕਿ ਇਸ ਸਾਲ ਸੂਬੇ ਵਿੱਚ ਪਰਾਲੀ ਸਾੜਨ ਦੀ ਕੋਈ ਘਟਨਾ ਨਹੀਂ ਵਾਪਰੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਦੋਸ਼ ਹੇਠ ਕਿਸਾਨਾਂ ਖ਼ਿਲਾਫ਼ 271 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

Advertisement

ਸਿਰਸਾ ਨੇ ਆਖਿਆ, "ਪਰਾਲੀ ਸਾੜਨ ਦੇ 1,000 ਤੋਂ ਵੱਧ ਮਾਮਲੇ ਸਾਡੇ ਸਾਹਮਣੇ ਹਨ ਅਤੇ 271 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।" ਉਨ੍ਹਾਂ 'ਆਪ' ਦੇ ਜਨਤਕ ਦਾਅਵਿਆਂ ਅਤੇ ਕਿਸਾਨਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧਾਭਾਸ ’ਤੇ ਸਵਾਲ ਚੁੱਕੇ।

Advertisement

ਦਿੱਲੀ ਦੇ ਪ੍ਰਦੂਸ਼ਣ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੇ ਯੋਗਦਾਨ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਮੰਤਰੀ ਨੇ ਕਿਹਾ ਕਿ 'ਆਪ' ਆਗੂ ਦਾਅਵਾ ਕਰ ਰਹੇ ਸਨ ਕਿ ਇਹ ਦੋਵੇਂ ਗੱਲਾਂ ਆਪਸ ਵਿੱਚ ਸਬੰਧਤ ਨਹੀਂ ਹਨ, ਜਦੋਂ ਕਿ ਸੂਬੇ ਵਿੱਚ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ।

ਸਿਰਸਾ ਨੇ 'ਆਪ' ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ’ਤੇ "ਦਿੱਲੀ ਤੋਂ ਬਦਲਾ ਲੈਣ" ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹੇਠ ਰਾਜਧਾਨੀ ਦੀ ਹਵਾ ਦੀ ਗੁਣਵੱਤਾ ਵਿੱਚ ਹੋਏ ਸੁਧਾਰ ਤੋਂ ਪਾਰਟੀ ਅਸੁਖਾਵਾਂ ਮਹਿਸੂਸ ਕਰ ਰਹੀ ਹੈ। ਅਕਤੂਬਰ 2026 ਨੂੰ ਪਿਛਲੇ ਇੱਕ ਦਹਾਕੇ ਦਾ ਸਭ ਤੋਂ ਸਾਫ਼ ਅਕਤੂਬਰ ਕਰਾਰ ਦਿੰਦਿਆਂ ਸਿਰਸਾ ਨੇ ਕਿਹਾ ਕਿ ਦਿੱਲੀ ਵਿੱਚ ਇਸ ਸਾਲ ਹੁਣ ਤੱਕ 220 ਸਾਫ਼ ਹਵਾ ਵਾਲੇ ਦਿਨ ਦਰਜ ਕੀਤੇ ਗਏ ਹਨ।

ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਔਸਤ ਏ.ਕਿਊ.ਆਈ. (AQI) ਪਿਛਲੇ ਸਾਲਾਂ ਦੇ ਮੁਕਾਬਲੇ ਲਗਪਗ 10 ਫ਼ੀਸਦੀ ਘੱਟ ਰਿਹਾ ਹੈ। ਉਨ੍ਹਾਂ ਇਸ ਸੁਧਾਰ ਦਾ ਸਿਹਰਾ ਮੁੱਖ ਮੰਤਰੀ ਰੇਖਾ ਗੁਪਤਾ ਦੀ ਸਰਕਾਰ ਅਤੇ ਸ਼ਹਿਰ ਦੇ ਵਸਨੀਕਾਂ ਦੇ ਸਾਂਝੇ ਯਤਨਾਂ ਨੂੰ ਦਿੱਤਾ। ਸਿਰਸਾ ਦੇ ਇਨ੍ਹਾਂ ਦੋਸ਼ਾਂ ’ਤੇ 'ਆਪ' ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਸੀ।

Advertisement
×