ਕੇਜਰੀਵਾਲ ਨੇ ਗੋਲ ਮਾਰਕੀਟ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਕੇਜਰੀਵਾਲ ਨੇ ਗੋਲ ਮਾਰਕੀਟ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਗੋਲ ਮਾਰਕੀਟ ਵਾਸੀਆਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ। -ਪੀਟੀਆਈ

ਨਵੀਂ ਦਿੱਲੀ, 8 ਅਗਸਤ

ਇੱਥੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੋਲ ਮਾਰਕੀਟ ਖੇਤਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਉਥੋਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕੂੜੇ ਦੇ ਗਾਰਬੇਜ਼ ਪਲਾਂਟ ਦੀ ਬਦਬੂ ਕਾਰਨ ਇੱਥੋਂ ਦੇ ਵਾਸੀ ਕਾਫ਼ੀ ਪ੍ਰੇਸ਼ਾਨ ਹਨ। ਉਨ੍ਹਾਂ ਇਸ ਮੌਕੇ ਸਮੱਸਿਆਵਾਂ ਦੂਰ ਕਰਨ ਲਈ ਐੱਨਡੀਐੱਮਸੀ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਵੀਂ ਦਿੱਲੀ ਨਗਰਪਾਲਿਕਾ ਪਰਿਸ਼ਦ (ਐੱਨਡੀਐੱਮਸੀ) ਦੇ ਅਧਿਕਾਰੀਆਂ ਨੂੰ ਦਸ ਦਿਨਾਂ ਦੇ ਅੰਦਰ-ਅੰਦਰ ਇਸ ਖੇਤਰ ਵਿੱਚ ਆਉਣ ਵਾਲੀ ਬਦਬੂ ਦੀ ਸਮੱਸਿਆ ਦਾ ਹੱਲ ਕਰਨ ਲਈ ਕਿਹਾ। ਉਨ੍ਹਾਂ ਅੱਜ ਗੋਲ ਮਾਰਕੀਟ ਦੇ ਚਾਰੋ ਪਾਸੇ ਦੌਰਾ ਕੀਤਾ। ਸਬੰਧਤ ਖੇਤਰ ਦੇ ਲੋਕਾਂ ਨੇ ਕਿਹਾ ਕਿ ਕੂੜੇ ਦੀ ਬਦਬੂ ਕਾਰਨ ਉਨ੍ਹਾਂ ਦਾ ਇੱਥੇ ਰਹਿਣਾ ਬਹੁਤ ਮੁਸ਼ਕਲ ਹੋਇਆ ਪਿਆ ਹੈ। ਗੰਦਗੀ ਕਾਰਨ ਇੱਥੇ ਮੱਛਰਾਂ ਦੀ ਭਰਮਾਰ ਹੈ। ਬਦਬੂ ਕਾਰਨ ਕਈ ਵਾਰ ਤਾਂ ਉਨ੍ਹਾਂ ਨੂੰ ਰੋਟੀ ਖਾਣੀ ਵੀ ਮੁਸ਼ਕਲ ਹੋ ਜਾਂਦੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਜੇ ਦਸ ਦਿਨਾਂ ਵਿੱਚ ਇਹ ਸਮੱਸਿਆ ਦਾ ਹੱਲ ਨਹੀਂ ਹੁੰਦਾ ਤਾਂ 20 ਅਗਸਤ ਨੁੰ ਇਸ ਗਾਰਬੇਜ ਪਲਾਂਟ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਪਾਰਕ ਵਿੱਚ ਔਸ਼ਧੀ ਵਾਲੇ ਪੌਦੇ ਲਗਾਏ ਅਤੇ ਖੇਤਰ ਦੇ ਆਰਡਬਲਿਊ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।
-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All