ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਤੇਂਦਰ ਜੈਨ ਦੇ ਤਿਹਾੜ ਜੇਲ੍ਹ ਤੋਂ ਬਾਹਰ ਆਉਣ ’ਤੇ ਕੇਜਰੀਵਾਲ ਨੇ ਕਿਹਾ ‘ਵੈਲਕਮ ਬੈਕ’

ਨਵੀਂ ਦਿੱਲੀ, 19 ਅਕਤੂਬਰ  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਪਾਰਟੀ ਆਗੂ ਸਤੇਂਦਰ ਜੈਨ ਦੀ ਰਿਹਾਈ ਦਾ ਸਵਾਗਤ ਕੀਤਾ ਹੈ। ‘ਐਕਸ’ ’ਤੇ ਇੱਕ ਪੋਸਟ ਵਿੱਚ ਕੇਜਰੀਵਾਲ ਨੇ ਕਿਹਾ ਕਿ ਸਤਿੇਂਦਰ...
(PTI Photo)
Advertisement

ਨਵੀਂ ਦਿੱਲੀ, 19 ਅਕਤੂਬਰ 

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਪਾਰਟੀ ਆਗੂ ਸਤੇਂਦਰ ਜੈਨ ਦੀ ਰਿਹਾਈ ਦਾ ਸਵਾਗਤ ਕੀਤਾ ਹੈ। ‘ਐਕਸ’ ’ਤੇ ਇੱਕ ਪੋਸਟ ਵਿੱਚ ਕੇਜਰੀਵਾਲ ਨੇ ਕਿਹਾ ਕਿ ਸਤਿੇਂਦਰ ਨੂੰ ਵਾਪਸ ਆਉਣ ’ਤੇ ਸੁਆਗਤ ਹੈ। ‘ਆਪ’ ਸੁਪਰੀਮੋ ਜੈਨ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਾਂਝੀਆਂ ਕੀਤੀਆਂ ਦੋ ਫੋਟੋਆਂ ਵਿੱਚੋਂ ਇੱਕ ਵਿੱਚ ਜੱਫੀ ਪਾਉਂਦੇ ਹੋਏ ਨਜ਼ਰ ਆਏ।

Advertisement

ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਬਾਅਦ ਸਤੇਂਦਰ ਜੈਨ ਨੇ ਸ਼ੁੱਕਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹਮਲਾ ਕਰਦੇ ਹੋਏ ਦੋਸ਼ ਲਾਇਆ ਕਿ ਦੇਸ਼ ਬੇਈਮਾਨੀ ਅਤੇ ਅੱਤਿਆਚਾਰ ਦੇ ਰਾਹ ’ਤੇ ਜਾ ਰਿਹਾ ਹੈ ਅਤੇ ਇਸ ਦੇ ਵਿਰੁੱਧ ਹੋਣ ਵਾਲਿਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਰਾਉਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ‘ਆਪ’ ਆਗੂ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਮਈ 2022 ਵਿਚ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। -ਏਐੱਨਆਈ

 

 

Advertisement
Tags :
Aam aadmi PartyAAPArvind KejriwalSatyendra JainSatyendra ੲ.ਜਅ