ਕਰੋਨਾ ਦੀ ਦਵਾਈ ਦੇ ਵਾਅਦੇ ’ਤੇ ਕੇਜਰੀਵਾਲ ਵੱਲੋਂ ਭਾਜਪਾ ਦੀ ਨਿੰਦਾ

ਕਰੋਨਾ ਦੀ ਦਵਾਈ ਦੇ ਵਾਅਦੇ ’ਤੇ ਕੇਜਰੀਵਾਲ ਵੱਲੋਂ ਭਾਜਪਾ ਦੀ ਨਿੰਦਾ

ਨਵੀਂ ਦਿੱਲੀ (ਪੱਤਰ ਪ੍ਰੇਰਕ):

‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ-19 ਦੀ ਦਵਾਈ ਇਸ ਸੂਬੇ ਦੇ ਲੋਕਾਂ ਨੂੰ ਮੁਫ਼ਤ ਦੇਣ ਦੇ ਵਾਅਦੇ ਦੀ ਨਿੰਦਾ ਕੀਤੀ ਹੈ। ਇਸ ਤੋਂ ਪਹਿਲਾਂ ਹੋਰ ਵਿਰੋਧੀ ਧਿਰਾਂ ਵੀ ਇਸ ਵਾਅਦੇ ’ਤੇ ਸਵਾਲ ਕਰ ਚੁੱਕੇ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਨੂੰ ਮੁਫ਼ਤ ਕਰੋਨਾ ਟੀਕਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦਾ ਟੀਕਾ ਸਾਰੇ ਮੁਲਕ ਵਿੱਚ ਮੁਫ਼ਤ ਲਾਇਆ ਜਾਵੇ ਕਿਉਂਕਿ ਇਹ ਪੂਰੇ ਦੇਸ਼ ਦਾ ਅਧਿਕਾਰ ਹੈ। ਇਸ ਲਈ ਪੂਰੇ ਦੇਸ਼ ਨੂੰ ਮੁਫ਼ਤ ਮਿਲੇ। ਉਨ੍ਹਾਂ ਕਿਹਾ ਕਿ ਜਦੋਂ ਵੈਕਸੀਨ ਆਵੇਗੀ ਤਾਂ ਦੇਖਿਆ ਜਾਵੇਗਾ ਕਿ ਕਿੰਨੇ ਦੀ ਤੇ ਕਿਹੋ ਜਿਹੀ ਹੈ। ਇਸ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਵੀ ਇਸ ਚੋਣ ਵਾਅਦੇ ਨੂੰ ਲੈ ਕੇ ਭਾਜਪਾ ਨੂੰ ਨਿਸ਼ਾਨਾ ਬਣਾਇਆ ਸੀ।ਕੇਜਰੀਵਾਲ ਨੇ ਇਸ ਬਿਹਾਰ ਚੋਣਾਂ ਤੋਂ ਪਹਿਲਾਂ ਕੀਤੇ ਭਾਜਪਾ ਦੇ ਚੋਣ ਵਾਅਦੇ ‘ਤੇ ਕਿਹਾ ਕਿ ਗੈਰ-ਭਾਜਪਾ ਸ਼ਾਸਿਤ ਰਾਜਾਂ ਦਾ ਕੀ ਹੋਵੇਗਾ? ਕੀ ਇਹ ਟੀਕਾ ਉਨ੍ਹਾਂ ਨੂੰ ਮੁਫਤ ਨਹੀਂ ਦਿੱਤਾ ਜਾਵੇਗਾ ਜੋ ਭਾਜਪਾ ਨੂੰ ਵੋਟ ਨਹੀਂ ਦਿੰਦੇ?

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All