ਕੇਜਰੀਵਾਲ ਨੇ ਭਾਰਤ ਨੂੰ ਨੰਬਰ ਇੱਕ ਬਣਾਉਣ ਦੀ ਮੁਹਿੰਮ ਆਰੰਭੀ : The Tribune India

ਕੇਜਰੀਵਾਲ ਨੇ ਭਾਰਤ ਨੂੰ ਨੰਬਰ ਇੱਕ ਬਣਾਉਣ ਦੀ ਮੁਹਿੰਮ ਆਰੰਭੀ

ਕੇਂਦਰ ਦੇਸ਼ ’ਚ ਸਿਹਤ ਤੇ ਸਿੱਖਿਆ ਲਈ ਕੰਮ ਕਰੇ, ਅਸੀਂ ਸਾਥ ਦੇਣ ਲਈ ਤਿਆਰ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਨੇ ਭਾਰਤ ਨੂੰ ਨੰਬਰ ਇੱਕ ਬਣਾਉਣ ਦੀ ਮੁਹਿੰਮ ਆਰੰਭੀ

ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਸਮਾਗਮ ਦੌਰਾਨ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 17 ਅਗਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਰੁਜ਼ਗਾਰ ’ਤੇ ਧਿਆਨ ਕੇਂਦਰਿਤ ਕਰਕੇ ਭਾਰਤ ਨੂੰ ਨੰਬਰ 1 ਬਣਾਉਣ ਲਈ ਕੌਮੀ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ। ਦਿੱਲੀ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਭਾਰਤ ਨੇ ਆਪਣੀ ਆਜ਼ਾਦੀ ਤੋਂ ਬਾਅਦ ਬਹੁਤ ਕੁਝ ਹਾਸਲ ਕੀਤਾ ਹੈ ਪਰ ਅਜੇ ਵੀ ਉਸ ਤੋਂ ਬਾਅਦ ਆਜ਼ਾਦੀ ਪ੍ਰਾਪਤ ਕਰਨ ਵਾਲੇ ਕਈ ਦੇਸ਼ਾਂ ਤੋਂ ਭਾਰਤ ਪਿੱਛੇ ਹੈ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਇੱਕ ਵਾਰ ਫਿਰ ਭਾਰਤ ਨੂੰ ਦੁਨੀਆ ਦਾ ਨੰਬਰ ਇੱਕ ਦੇਸ਼ ਬਣਾਉਣਾ ਹੈ। ਸਾਨੂੰ ਭਾਰਤ ਨੂੰ ਫਿਰ ਤੋਂ ਮਹਾਨ ਬਣਾਉਣਾ ਹੈ। ਅੱਜ ‘ਮੇਕ ਇੰਡੀਆ ਨੰਬਰ 1’ ਨਾਮਕ ਇੱਕ ਕੌਮੀ ਮਿਸ਼ਨ ਸ਼ੁਰੂ ਕੀਤਾ ਗਿਆ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਇਸ ਮਿਸ਼ਨ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਇਸ ਮਿਸ਼ਨ ਨਾਲ ਜੋੜਨਾ ਹੋਵੇਗਾ। ਉਨ੍ਹਾਂ ਦੇਸ਼ ਦੀ ਸੱਭਿਅਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਹਜ਼ਾਰਾਂ ਸਾਲ ਪੁਰਾਣੀ ਹੈ, ਇਸ ਲਈ ਭਾਰਤ ਇੱਕ ਮਹਾਨ ਦੇਸ਼ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਦੇਸ਼ ਭਰ ਵਿੱਚ ਹਰ ਬੱਚੇ ਨੂੰ ਚੰਗੀ ਤੇ ਮੁਫ਼ਤ ਸਿੱਖਿਆ ਮਿਲਣੀ ਚਾਹੀਦੀ ਹੈ ਤੇ ਸਾਰਿਆਂ ਨੂੰ ਮਿਲ ਕੇ ਇਸ ਲਈ ਜੰਗੀ ਪੱਧਰ ’ਤੇ ਕੰਮ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਹਰ ਵਿਅਕਤੀ ਨੂੰ ਸਿਹਤ ਸੰਭਾਲ ਦੇ ਉਦੇਸ਼ਾਂ ਲਈ ਚੰਗਾ ਅਤੇ ਮੁਫਤ ਇਲਾਜ ਮਿਲਣਾ ਚਾਹੀਦਾ ਹੈ। ਸਾਨੂੰ ਹੁਣ ਇਹ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰਨਾ ਚਾਹੀਦਾ ਹੈ ਤਾਂ ਹੀ ਭਾਰਤ ਨੰਬਰ ਇੱਕ ਦੇਸ਼ ਬਣ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੇਂਦਰ ਦੇਸ਼ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਸਹੂਲਤਾਂ ਵਿੱਚ ਸੁਧਾਰ ਕਰਨਾ ਚਾਹੁੰਦਾ ਹੈ ਤਾਂ ਉਹ ਕੇਂਦਰ ਨਾਲ ਕੰਮ ਕਰਨ ਲਈ ਤਿਆਰ ਹਨ।

ਕੇਜਰੀਵਾਲ ਦਾ ਮਿਸ਼ਨ ਪੂਰੀ ਤਰ੍ਹਾਂ ਬੇਬੁਨਿਆਦ: ਕਾਂਗਰਸ

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਮੇਕ ਇੰਡੀਆ ਨੰਬਰ 1 ਮਿਸ਼ਨ ਦਾ ਐਲਾਨ ਕਰਨ ਵਾਲੇ ਅਰਵਿੰਦ ਕੇਜਰੀਵਾਲ ਨੂੰ ਸਭ ਤੋਂ ਪਹਿਲਾਂ ਢਹਿ-ਢੇਰੀ ਹੋਈ ਰਾਜਧਾਨੀ ਨੂੰ ਸੰਗਠਿਤ ਤੇ ਵਿਕਾਸ ’ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਦਿੱਲੀ ਦੇ ਦੋ ਕਰੋੜ ਲੋਕਾਂ ਦੀ ਮਦਦ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ 130 ਕਰੋੜ ਦੇਸ਼ ਵਾਸੀਆਂ ਨੂੰ ਮਿਸ਼ਨ ਨਾਲ ਜੋੜਨ ਦੀ ਗੱਲ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ 8 ਸਾਲਾਂ ’ਚ ਦਿੱਲੀ ਨੂੰ ਤਬਾਹ ਕਰਨ ਵਾਲੇ ਕੇਜਰੀਵਾਲ ਵੱਲੋਂ ਆਜ਼ਾਦੀ ਦੇ 75 ਸਾਲਾਂ ਦਾ ਜ਼ਿਕਰ ਕਰਨਾ ਬੇਕਾਰ ਹੈ ਕਿਉਂਕਿ ਅੱਜ ਕੇਜਰੀਵਾਲ ਜਿਸ ਨੀਂਹ ’ਤੇ ਖੜ੍ਹਾ ਹੈ, ਉਸ ਦੀ ਨੀਂਹ ਕਾਂਗਰਸ ਦੇ ਰਾਜ ਨੇ ਹੀ ਬਣਾਈ ਸੀ। ਸ੍ਰੀ ਅਨਿਲ ਕੁਮਾਰ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਦੇਸ਼ ਨੂੰ ਨੰਬਰ 1 ਬਣਾਉਣ ਲਈ ਜਿਨ੍ਹਾਂ 5 ਕੰਮਾਂ ਦਾ ਜ਼ਿਕਰ ਕੀਤਾ ਗਿਆ ਹੈ, ਪਿਛਲੇ 8 ਸਾਲਾਂ ਵਿੱਚ ਦਿੱਲੀ ਹਰ ਖੇਤਰ ਵਿੱਚ ਪਛੜਿਆ ਹੋਇਆ ਹੈ। ਮੁਫ਼ਤ ਸਿੱਖਿਆ ਦੇ ਨਾਂ ’ਤੇ ਦਿੱਲੀ ਸਿੱਖਿਆ ਦੇ ਪੱਧਰ ਵਿੱਚ ਪਛੜ ਕੇ ਬੋਰਡ ਦੇ ਨਤੀਜਿਆਂ ’ਚ ਟਾਪ-10 ’ਚੋਂ ਬਾਹਰ ਹੋ ਗਈ ਹੈ ਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਮੁਫ਼ਤ ਇਲਾਜ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਹੈ ਕਿਉਂਕਿ ਕੇਜਰੀਵਾਲ ਜਿੱਥੇ ਮੁਫ਼ਤ ਇਲਾਜ ਦੀ ਗੱਲ ਕਰ ਰਹੇ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਮੁਹੱਲਾ ਕਲੀਨਿਕਾਂ ਦੀ ਹਾਲਤ ਖਸਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...